ਪਾਪੂਆ ਨਿਊ ਗਿਨੀ ''ਚ ਲੱਗੇ ਭੂਚਾਲ ਦੇ ਤੇਜ਼ ਝਟਕੇ
Friday, Jul 12, 2019 - 09:23 AM (IST)

ਪੋਰਟ ਮੋਰੇਸਬੀ (ਬਿਊਰੋ)— ਪਾਪੂਆ ਨਿਊ ਗਿਨੀ ਵਿਚ ਬੀਤੀ ਸ਼ਾਮ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6 ਮਾਪੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ 5:08 ਮਿੰਟ 'ਤੇ ਮਹਿਸੂਸ ਕੀਤੇ ਗਏ।
ਭੂਚਾਲ ਦਾ ਕੇਂਦਰ ਅਰਾਵਾ ਤੋਂ ਲੱਗਭਗ 174 ਕਿਲੋਮੀਟਰ ਦੂਰ ਸੀ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ। ਸੁਨਾਮੀ ਸਬੰਧੀ ਵੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।