ਸੂਡਾਨ ਦੇ ਬਾਜ਼ਾਰ ''ਚ ਨੀਮ ਫ਼ੌਜੀ ਸਮੂਹ ਦਾ ਭਿਆਨਕ ਹਮਲਾ, 54 ਲੋਕਾਂ ਦੀ ਮੌਤ
Sunday, Feb 02, 2025 - 05:00 AM (IST)
ਖਾਰਟੂਮ : ਰੈਪਿਡ ਸਪੋਰਟ ਫੋਰਸਿਜ਼ (ਆਰ. ਐੱਸ. ਐੱਫ.) ਸੂਡਾਨ ਵਿੱਚ ਫੌਜ ਖਿਲਾਫ ਲੜ ਰਹੇ ਇੱਕ ਬਦਨਾਮ ਨੀਮ ਫੌਜੀ ਸਮੂਹ ਨੇ ਓਮਦੁਰਮਨ ਸ਼ਹਿਰ ਦੇ ਇੱਕ ਬਾਜ਼ਾਰ 'ਤੇ ਹਮਲਾ ਕੀਤਾ। ਸਿਹਤ ਮੰਤਰਾਲੇ ਵੱਲੋਂ ਦਾਇਰ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਰੈਪਿਡ ਸਪੋਰਟ ਬਲਾਂ ਨੇ ਸ਼ਨੀਵਾਰ ਨੂੰ ਸਬਰੀਨ ਮਾਰਕੀਟ 'ਤੇ ਹਮਲਾ ਕੀਤਾ, ਜਿਸ 'ਚ 54 ਲੋਕ ਮਾਰੇ ਗਏ ਅਤੇ ਘੱਟੋ-ਘੱਟ 158 ਲੋਕ ਜ਼ਖਮੀ ਹੋ ਗਏ ਹਨ।
ਸਮਾਚਾਰ ਏਜੰਸੀ ਦੀ ਖ਼ਬਰ ਮੁਤਾਬਕ ਘਟਨਾ ਤੋਂ ਬਾਅਦ ਸਰਕਾਰੀ ਬੁਲਾਰੇ ਖਾਲਿਦ ਅਲ-ਅਲੇਸਿਰ ਨੇ ਹਮਲੇ ਦੀ ਸਖਤ ਨਿੰਦਾ ਕੀਤੀ ਅਤੇ ਕਿਹਾ ਕਿ ਮਾਰੇ ਗਏ ਲੋਕਾਂ ਵਿਚ ਕਈ ਔਰਤਾਂ ਅਤੇ ਬੱਚੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਹਮਲੇ ਨਾਲ ਨਿੱਜੀ ਅਤੇ ਜਨਤਕ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਇਸ ਹਮਲੇ ਨੂੰ ਮਨੁੱਖਤਾ ਖਿਲਾਫ ਇੱਕ ਬੇਰਹਿਮ ਕਾਰਵਾਈ ਦੱਸਿਆ ਅਤੇ ਕਿਹਾ ਕਿ ਇਹ ਅੰਤਰਰਾਸ਼ਟਰੀ ਮਾਨਵਤਾਵਾਦੀ ਕਾਨੂੰਨ ਦੀ ਘੋਰ ਉਲੰਘਣਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਮਾਰੇ ਗਏ 18 ਸੁਰੱਖਿਆ ਕਰਮਚਾਰੀ ਤੇ 12 ਅੱਤਵਾਦੀ
ਕਰੀਬ ਦੋ ਸਾਲਾਂ ਤੋਂ ਚੱਲ ਰਿਹਾ ਹੈ ਸੰਘਰਸ਼
ਸੁਡਾਨ ਵਿੱਚ ਲਗਭਗ ਦੋ ਸਾਲਾਂ ਤੋਂ ਸੰਘਰਸ਼ ਚੱਲ ਰਿਹਾ ਹੈ। ਇਹ ਟਕਰਾਅ ਅਪ੍ਰੈਲ 2023 ਵਿੱਚ ਸ਼ੁਰੂ ਹੋਇਆ ਸੀ, ਜਦੋਂ ਫੌਜ ਅਤੇ ਆਰਐੱਸਐੱਫ ਨੇਤਾਵਾਂ ਵਿਚਕਾਰ ਤਣਾਅ ਲੜਾਈ ਵਿੱਚ ਵੱਧ ਗਿਆ ਸੀ, ਜਿਸ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ ਸੀ। ਪਿਛਲੇ ਦੋ ਸਾਲਾਂ ਵਿੱਚ ਸੂਡਾਨ ਵਿੱਚ 28 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ, ਜਦੋਂਕਿ ਲੱਖਾਂ ਲੋਕ ਬੇਸਹਾਰਾ ਹੋ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8