ਪੁੱਤਰ ਦੇ ਗੁਨਾਹ ਦੀ ਮਾਪਿਆਂ ਨੂੰ ਮਿਲੀ ਸਜ਼ਾ, ਹੋਈ 15 ਸਾਲ ਦੀ ਜੇਲ੍ਹ
Thursday, Apr 11, 2024 - 06:49 PM (IST)
ਵਾਸ਼ਿੰਗਟਨ (ਰਾਜ ਗੋਗਨਾ ) - ਅਮਰੀਕਾ 'ਚ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿੱਥੇ ਮਾਪਿਆਂ ਨੂੰ ਆਪਣੇ ਪੁੱਤਰ ਵਲੋਂ ਕੀਤੇ ਗਏ ਅਪਰਾਧ ਦੀ ਸਜ਼ਾ ਮਿਲੀ ਹੈ। ਅਮਰੀਕਾ ਦੀ ਇਕ ਅਦਾਲਤ ਨੇ ਇਥੋਂ ਦੇ ਇਕ ਸਕੂਲ ਵਿੱਚ ਗੋਲੀਬਾਰੀ ਕਰਨ ਵਾਲੇ ਇਕ ਲੜਕੇ ਦੇ ਮਾਪਿਆਂ ਨੂੰ 15 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਇਸ ਗੋਲੀਬਾਰੀ ਵਿੱਚ ਚਾਰ ਬੱਚਿਆਂ ਦੀ ਮੌਤ ਅਤੇ 7 ਹੋਰ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ : Gold ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, 82,000 ਰੁਪਏ ਦੇ ਨੇੜੇ ਪਹੁੰਚੇ ਚਾਂਦੀ ਦੇ ਭਾਅ
ਇਹ ਵੀ ਪੜ੍ਹੋ : Dubai 'ਚ 25 ਕਰੋੜ ਦੇ ਕਾਫ਼ਲੇ ਨਾਲ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੇ ਸ਼ੁਰੂ ਕੀਤੀਆਂ ਵਿਆਹ ਦੀਆਂ ਤਿਆਰੀਆਂ
ਅਦਾਲਤ ਵਲੋਂ ਫੈਸਲਾ ਸੁਣਾਉਂਦੇ ਹੋਏ ਇਹ ਤੈਅ ਕੀਤਾ ਗਿਆ ਸੀ ਕਿ ਉਨ੍ਹਾਂ ਦਾ ਅਪਰਾਧ ਲੜਕੇ ਨੂੰ ਘਰ ਵਿੱਚ ਬੰਦੂਕ ਤੱਕ ਪਹੁੰਚ ਕਰਨ ਦੀ ਇਜਾਜ਼ਤ ਦੇਣਾ ਸੀ। ਦੱਸਣਯੋਗ ਹੈ ਕਿ 30 ਨਵੰਬਰ, 2021 ਨੂੰ, ਮਿਸ਼ੀਗਨ ਰਾਜ ਦੇ ਆਕਸਫੋਰਡ ਹਾਈ ਸਕੂਲ ਵਿੱਚ ਈਥਨ ਕਰੰਬਲੀ ਨਾਮ ਦੇ ਇੱਕ ਲੜਕੇ ਨੇ ਬੰਦੂਕ ਦੇ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ। ਪਤਾ ਲੱਗਾ ਹੈ ਕਿ ਉਸ ਦੀ ਮਾਨਸਿਕ ਸਿਹਤ ਵੀ ਠੀਕ ਨਹੀਂ ਹੈ ਅਤੇ ਅਦਾਲਤ ਨੇ ਸਿੱਟਾ ਕੱਢਿਆ ਕਿ ਮਾਤਾ-ਪਿਤਾ, ਜੇਮਸ ਅਤੇ ਜੈਨੀਫਰ ਨੂੰ ਵਧੇਰੇ ਚੌਕਸ ਰਹਿਣਾ ਚਾਹੀਦਾ ਸੀ ਅਤੇ ਬੰਦੂਕ ਉਪਲਬਧ ਨਹੀ ਕਰਵਾਉਣੀ ਚਾਹੀਦੀ ਸੀ। ਉਹਨਾਂ ਦੇ ਕਾਰਨ ਹੀ ਚਾਰ ਬੱਚਿਆਂ ਦੀ ਮੋਤ ਹੋਈ ਸੀ।
ਇਹ ਵੀ ਪੜ੍ਹੋ : ਅਮਰੀਕਾ ਤੇ ਚੀਨ 'ਚ ਵਧਿਆ ਤਣਾਅ , ਚੀਨੀ ਵਿਦਿਆਰਥੀਆਂ ਨੂੰ ਦੇਸ਼ 'ਚੋਂ ਕੱਢਣ ਮਗਰੋਂ ਦਿੱਤੀ ਇਹ ਚਿਤਾਵਨੀ
ਇਹ ਵੀ ਪੜ੍ਹੋ : ਜਲਵਾਯੂ ਟੀਚਿਆਂ ਨੂੰ ਲਾਜ਼ਮੀ ਬਣਾਉਣ ਲਈ ਤਿੰਨ ਪਟੀਸ਼ਨਾਂ 'ਤੇ ਯੂਰਪੀਅਨ ਕੋਰਟ ਦਾ ਮਿਸ਼ਰਤ ਫੈਸਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8