ਪੈਰਿਸ ''ਚ ਰੇਲਵੇ ਸਟੇਸ਼ਨ ''ਤੇ ਵਾਪਰੀ ਛੁਰੇਬਾਜ਼ੀ ਦੀ ਘਟਨਾ, ਹਮਲਾਵਰ ਨੇ 3 ਲੋਕਾਂ ਨੂੰ ਕੀਤਾ ਜ਼ਖ਼ਮੀ

02/03/2024 3:56:28 PM

ਪੈਰਿਸ (ਭਾਸ਼ਾ)- ਫਰਾਂਸ ਦੀ ਰਾਜਧਾਨੀ ਪੈਰਿਸ ਦੇ ਗਾਰੇ ਡੀ ਲਿਓਨ ਰੇਲਵੇ ਸਟੇਸ਼ਨ ‘ਤੇ ਇੱਕ ਹਮਲਾਵਰ ਨੇ 3 ਲੋਕਾਂ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੈਰਿਸ ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: ਵੋਟ ਫ਼ੀਸਦੀ ਘਟੀ ਤਾਂ ਨੀਂਦ 'ਚੋਂ ਜਾਗੀ ਬ੍ਰਿਟੇਨ ਦੀ ਲੇਬਰ ਪਾਰਟੀ, ਕਿਹਾ- ਅਸੀਂ ਭਾਰਤੀ ਵੋਟਰਾਂ ਨੂੰ ਸਾਲਾਂ ਤੋਂ ਹਲਕੇ 'ਚ ਲਿਆ

PunjabKesari

ਪੁਲਸ ਮੁਤਾਬਕ ਹਮਲਾਵਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਨੇ ਦੱਸਿਆ ਕਿ ਹਮਲਾਵਰ ਕੋਲ ਤੇਜ਼ਧਾਰ ਹਥਿਆਰ ਸੀ। ਇਸ ਤੋਂ ਇਲਾਵਾ ਪੁਲਸ ਨੇ ਤੁਰੰਤ ਕੋਈ ਸੂਚਨਾ ਨਹੀਂ ਦਿੱਤੀ ਹੈ। ਪੈਰਿਸ ਇਸ ਸਾਲ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ ਜੋ 26 ਜੁਲਾਈ ਤੋਂ ਸ਼ੁਰੂ ਹੋਣਗੀਆਂ।

ਇਹ ਵੀ ਪੜ੍ਹੋ: 2018 ਤੋਂ ਹੁਣ ਤੱਕ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ 'ਚ ਸਭ ਤੋਂ ਵੱਧ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News