ਫਰਾਂਸ ''ਚ ਕੋਰੋਨਾ ਵਾਇਰਸ ਕਾਰਨ ਲੂਵਰ ਮਿਊਜ਼ਿਅਮ ਬੰਦ

03/02/2020 11:05:15 AM

ਪੈਰਿਸ— ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਫਰਾਂਸ ਦੇ ਪ੍ਰਸਿੱਧ ਲੂਵਰ ਮਿਊਜ਼ਿਅਮ ਨੂੰ ਐਤਵਾਰ ਨੂੰ ਬੰਦ ਕਰ ਦਿੱਤਾ ਗਿਆ। ਇਸ ਦੇ ਕਰਮਚਾਰੀਆਂ ਨੇ ਇਸ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਇਕ ਵਿਸ਼ੇਸ਼ ਬੈਠਕ 'ਚ ਇਸ ਨੂੰ ਬੰਦ ਕਰਨ ਦਾ ਫੈਸਲਾ ਲਿਆ। ਮੀਡੀਆ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਸਰਕਾਰ ਨੇ ਘਾਤਕ ਵਾਇਰਸ ਦੇ ਤੇਜ਼ੀ ਨਾਲ ਹੋ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਮਿਊਜ਼ੀਅਮ 'ਚ 5 ਹਜ਼ਾਰ ਤੋਂ ਵਧੇਰੇ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਸੀ।

ਰਾਸ਼ਟਰੀ ਅਖਬਾਰ ਮੁਤਾਬਕ ਫਰਾਂਸ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਵਧਦੀ ਗਿਣਤੀ ਅਤੇ ਕਰਮਚਾਰੀਆਂ ਦੀਆਂ ਸਿਹਤ ਚਿੰਤਾ ਨੂੰ ਦੇਖਦੇ ਹੋਏ ਮਿਊਜ਼ੀਅਮ ਦੇ ਦਰਵਾਜ਼ੇ ਐਤਵਾਰ ਸਵੇਰੇ ਬੰਦ ਕਰ ਦਿੱਤੇ ਗਏ। ਪ੍ਰਸ਼ਾਸਨ ਨੇ ਮਿਊਜ਼ੀਅਮ ਦੇ ਕਰਮਚਾਰੀਆਂ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਦੀ ਚਿੰਤਾ ਜਾਇਜ਼ ਨਹੀਂ ਹੈ ਪਰ ਮਿਊਜ਼ੀਅਮ ਦੇ 300 ਕਰਮਚਾਰੀਆਂ 'ਚੋਂ 298 ਕਰਮਚਾਰੀਆਂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਅਤੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਸਿਹਤ ਮਹਾਨਿਰਦੇਸ਼ਕ ਜੇਰੋਮੇ ਸਲੋਮੋਨ ਮੁਤਾਬਕ ਦੇਸ਼ 'ਚ 100 ਤੋਂ ਵਧੇਰੇ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਹਨ, ਜਿਨ੍ਹਾਂ 'ਚੋਂ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।