ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਅਤੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

01/18/2022 10:45:04 AM

ਰੋਮ/ਇਟਲੀ (ਕੈਂਥ)- ਇਟਲੀ ਦੇ ਸ਼ਹਿਰ ਅਪ੍ਰੀਲੀਆ (ਲਾਤੀਨਾ) ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸ਼ਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਅਤੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਵਲੋਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਅਤੇ ਮੁਕਤਸਰ ਸਾਹਿਬ ਦੀ ਧਰਤੀ 'ਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਚਾਲੀ ਮੁਕਤਿਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਗਏ।

ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਗੁਰਬਾਣੀ ਦੇ ਮੁਕਾਬਲੇ ਵੀ ਕਰਵਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਵਿਖੇ ਸੇਵਾਵਾਂ ਕਰਨ ਵਾਲੀਆ ਸੰਗਤਾਂ ਅਤੇ ਸੇਵਾਦਾਰਾਂ ਨੂੰ ਸਿਰਪਾਓ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

cherry

This news is Content Editor cherry