ਲਵੀਨੀਓ ''ਚ 24 ਜਨਵਰੀ ਨੂੰ ਮਨਾਇਆ ਜਾਏਗਾ ਦਸਮ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ

Saturday, Jan 23, 2021 - 11:39 AM (IST)

ਲਵੀਨੀਓ ''ਚ 24 ਜਨਵਰੀ ਨੂੰ ਮਨਾਇਆ ਜਾਏਗਾ ਦਸਮ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ

ਮਿਲਾਨ, (ਸਾਬੀ ਚੀਨੀਆ)- ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਲਵੀਨੀਓ ਵਿਖੇ 24 ਜਨਵਰੀ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਹਾਲ ਸਜਾਏ ਜਾਣਗੇ। ਇਨ੍ਹਾਂ ਵਿਚ ਭਾਈ ਅਜੀਤ ਸਿੰਘ ਅਤੇ ਭਾਈ ਬਲਕਾਰ ਸਿੰਘ ਦੇ ਜੱਥਿਆਂ ਵਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਅਤੇ ਗੁਰੂ ਇਤਿਹਾਸ ਸਰਵਣ ਕਰਵਾਇਆ ਜਾਵੇਗਾ ।

ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਸਮਾਗਮ ਦੌਰਾਨ ਪ੍ਰਸ਼ਾਸਨ ਦੀਆਂ ਹਿਦਾਇਤਾਂ ਦਾ ਧਿਆਨ ਜ਼ਰੂਰ ਰੱਖਿਆ ਜਾਵੇ ਤਾਂ ਜੋ ਗੁਰੂ ਗੋਬਿੰਦ ਸਿੰਘ ਜੀ ਦੇ ਖੁਸ਼ੀਆਂ ਭਰੇ ਦਿਹਾੜੇ ਨੂੰ ਗੁਰੂ ਸਾਹਿਬ ਦੀ ਅਪਾਰ ਕਿਰਪਾ ਤੇ ਸੰਗਤਾਂ ਦੇ ਸਹਿਯੋਗ ਨਾਲ ਖੁਸ਼ੀ-ਖੁਸ਼ੀ ਮਨਾਇਆ ਜਾ ਸਕੇ।


author

Lalita Mam

Content Editor

Related News