ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

12/09/2023 6:43:58 PM

ਰੋਮ ਇਟਲੀ (ਕੈਂਥ) - ਜਗਤ ਗੁਰੂ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂ ਆਗਮਨ ਪੁਰਬ ਦੁਨੀਆ ਦੇ ਕੋਨੇ-ਕੋਨੇ ਵਿਚ ਵਸਦੀਆਂ ਨਾਨਕ ਲੇਵਾ ਸੰਗਤਾਂ ਵਲੋ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ । ਇਸੇ ਲੜੀ ਤਹਿਤ ਇਟਲੀ ਦੇ ਸੂਬਾ ਲਾਸੀਓ ਦੇ ਦੋ ਵੱਖ-ਵੱਖ ਗੁਰਦੁਆਰਿਆਂ ਜਿਨ੍ਹਾ ਵਿਚ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) , ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ) ਵਿਖੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 10 ਦਸੰਬਰ ਦਿਨ ਐਤਵਾਰ ਨੂੰ ਬਹੁਤ ਹੀ ਅਦਬ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ :     ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update

ਇਸ ਸੰਬੰਧੀ ਦੋਵੇਂ ਗੁਰਦੁਆਰਿਆਂ ਦੇ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿਨ ਐਤਵਾਰ 10 ਦਸੰਬਰ ਨੂੰ ਸ੍ਰੀ ਆਖੰਡ ਪਾਠ ਜੀ ਦੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ। ਪਾਠ ਦੇ ਭੋਗ ਉਪਰੰਤ ਵੱਖ ਵੱਖ ਰਾਗੀ ਸਿੰਘਾਂ ਤੇ ਕਥਾ ਵਾਚਕਾਂ ਵਲੋਂ ਗੁਰੂ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਜਾਵੇਗਾ । ਇਸ ਮੌਕੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ ਬੀਬੀ ਕੁਲਵੀਰ ਕੌਰ ਜੰਡੂ ਸਿੰਘਾ ਤੇ ਸਾਥੀ ਕੀਰਤਨੀਆਂ ਦੁਆਰਾ ਅਤੇ ਭਾਈ ਗੁਰਮੀਤ ਸਿੰਘ ਕਥਾਵਾਚਕ ਗੁਰਬਾਣੀ ਕਥਾ ਵਿਚਾਰਾਂ ਦੀ ਸਾਂਝ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਿਖੇ ਭਾਈ ਅਮ੍ਰਿੰਤਵੀਰ ਸਿੰਘ ਤੇ ਸਾਥੀਆਂ ਵਲੋਂ ਕੀਰਤਨ ਦਰਬਾਰ ਸਜਾਇਆ ਜਾਵੇਗਾ।

ਇਹ ਵੀ ਪੜ੍ਹੋ :     ED ਦਾ ਵੱਡਾ ਐਕਸ਼ਨ, ਚੀਨੀ ਕੰਪਨੀ Vivo 'ਤੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦਾ ਦੋਸ਼

ਇਹ ਵੀ ਪੜ੍ਹੋ :     Hyundai ਦੇ ਗਾਹਕਾਂ ਨੂੰ ਝਟਕਾ, ਕੰਪਨੀ ਨੇ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur