ਦੋਹਾ-ਕਤਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

Tuesday, Jan 14, 2020 - 10:54 PM (IST)

ਦੋਹਾ-ਕਤਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

ਦੋਹਾ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਪੂਰੀ ਦੁਨੀਆ ਦੇ ਹਰ ਕੋਨੇ 'ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਉਥੇ ਹੀ ਦੋਹਾ ਕਤਰ ਦੀ ਧਰਤੀ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ (QDSBG Campany) ਅਤੇ ਪੰਜਾਬੀ ਭਾਈਚਾਰੇ ਵਲੋਂ ਵੀ ਬੜੀ ਸ਼ਰਧਾ ਭਾਵਨਾ ਨਾਲ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਕਥਾ, ਕੀਰਤਨ, ਕਵੀਸ਼ਰੀ ਜੱਥਿਆਂ ਨੇ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਗੁਰੂ ਜੀ ਦੇ ਪ੍ਰਕਾਸ਼ ਪੁਰਬ ਪ੍ਰੋਗਰਾਮ ਵਿਚ ਕੰਪਨੀ ਦੇ ਉੱਚ ਅਧਿਕਾਰੀ ਹਾਮਿਦ ਰਸੂਲ ਡਾਇਰੈਕਟਰ, ਸਲਮਾਨ ਖਾਨ ਸਿਕਓਰਿਟੀ ਮੈਨੇਜਰ, ਜ਼ਹੂਰ ਅਹਿਮਦ ਸਿਸਟਮ ਇੰਜੀਨੀਅਰ, ਰਜੀ ਅਹਿਮਦ ਕੈਂਪ ਬੋਸ ਵੀ ਹਾਜ਼ਰ ਹੋਏ। ਇਸ ਮੌਕੇ ਸਮੂਹ ਸਾਧ ਸੰਗਤ ਵਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।


author

Sunny Mehra

Content Editor

Related News