ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ''ਚ ਲੱਗੀਆਂ ਭਾਰੀਆਂ ਰੌਣਕਾਂ

01/09/2017 4:05:33 PM

ਰੋਮ (ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਕਰਾਇਆ ਗਿਆ। ਇਸ ਦੌਰਾਨ 2 ਤੋਂ ਲੈ ਕੇ 6 ਜਨਵਰੀ ਦੀ ਸ਼ਾਮ ਤੱਕ ਦੇ ਦੀਵਾਨਾਂ ''ਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਭਾਈ ਅਮਰ ਇਕਬਾਲ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾ ਨੂੰ ਕਥਾ ਰਾਹੀਂ ਗੁਰਮਤਿ ਵਿਚਾਰਾਂ ਦੀ ਜਾਣਕਾਰੀ ਦਿੱਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਲੱਖਣ ਸਿੰਘ ਯੂ. ਕੇ. ਦੇ ਕਵੀਸ਼ਰੀ ਜਥੇ ਨੇ ਹਾਜ਼ਰੀ ਭਰੀ ਅਤੇ ਸਮਾਗਮ ''ਚ ਪਹੁੰਚੀਆਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਰਾਹੀਂ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਸ. ਸਤਪਾਲ ਸਿੰਘ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆ ਸੰਗਤਾਂ ਭਾਰੀ ਗਿਣਤੀ ''ਚ ਗੁਰੂ ਘਰ ਪਹੁੰਚੀਆਂ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Related News