ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜੇ ਨਗਰ ਕੀਰਤਨ ਵੇਲੇ ''ਬੋਲੇ ਸੋ ਨਿਹਾਲ'' ਦੇ ਜੈਕਾਰਿਆਂ ਨਾਲ ਗੂੰਜਿਆ ਪਾਰਮਾ

Monday, Oct 26, 2026 - 09:18 AM (IST)

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜੇ ਨਗਰ ਕੀਰਤਨ ਵੇਲੇ ''ਬੋਲੇ ਸੋ ਨਿਹਾਲ'' ਦੇ ਜੈਕਾਰਿਆਂ ਨਾਲ ਗੂੰਜਿਆ ਪਾਰਮਾ

ਇਟਲੀ (ਦਲਵੀਰ ਸਿੰਘ ਕੈਂਥ) : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉੱਤਰੀ ਇਟਲੀ ਦੇ ਪਾਰਮਾ ਸ਼ਹਿਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਪੂਰੀ ਸ਼ਰਧਾ, ਉਤਸ਼ਾਹ ਅਤੇ ਗੁਰੂ ਸਾਹਿਬ ਪ੍ਰਤੀ ਅਥਾਹ ਪਿਆਰ ਨਾਲ ਹਾਜ਼ਰੀ ਭਰੀ।

PunjabKesari

ਸਵੇਰ ਦੇ ਦੀਵਾਨਾਂ ਵਿੱਚ ਭਾਈ ਜਰਨੈਲ ਸਿੰਘ ਵੱਲੋਂ ਗੁਰ ਇਤਿਹਾਸ, ਸਿੱਖ ਇਤਿਹਾਸ, ਕਵੀਸ਼ਰੀ ਅਤੇ ਢਾਡੀ ਵਾਰਾਂ ਨਾਲ ਸਜੀ ਉਹਨਾਂ ਦੀ ਪੁਸਤਕ "ਚਾਰ ਚਿਰਾਗ" ਪੰਜ ਪਿਆਰੇ ਸਾਹਿਬਾਨਾਂ ਵੱਲੋਂ ਜਾਰੀ ਕੀਤੀ ਗਈ, ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਈ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਹੋਏ ਅਤੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਸੰਗਤਾਂ ਨੇ ਗੁਰੂ ਜਸ ਕਰਦਿਆਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਅਤੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

PunjabKesari

ਨਗਰ ਕੀਰਤਨ ਦੀ ਸੰਪੂਰਨਤਾ ਵੱਖ-ਵੱਖ ਰਸਤਿਆਂ ਤੋਂ ਹੁੰਦੇ ਹੋਏ ਅਤੇ ਗੁਰੂ ਜਸ ਕਰਦਿਆਂ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੌਕੇ ਪੁਲਸ ਪ੍ਰਸ਼ਾਸਨ ਨੇ ਆਪਣੀ ਭੂਮਿਕਾ ਬਾਖੂਬੀ ਨਿਭਾਈ। ਸਿਰਮੌਰ ਸਿੱਖ ਸੰਸਥਾ ਕਲਤੂਰਾ ਸਿੱਖ, ਇਟਲੀ ਵੱਲੋਂ ਇਸ ਸਾਰੇ ਸਮਾਗਮ ਦਾ ਲਾਈਵ ਟੈਲੀਕਾਸਟ ਕੀਤਾ ਗਿਆ ਅਤੇ ਉਹਨਾਂ ਵੱਲੋਂ ਧਾਰਮਿਕ ਸਮੱਗਰੀ ਦਾ ਸਟਾਲ ਵੀ ਸੰਗਤਾਂ ਵਾਸਤੇ ਲਗਾਇਆ ਗਿਆ। ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਲਈ ਸਾਗ, ਮੱਕੀ ਦੀ ਰੋਟੀ, ਕੜ੍ਹੀ ਚਾਵਲ, ਛੋਲੇ ਪੂੜੀਆਂ, ਗੋਲ ਗੱਪੇ, ਚਾਹ, ਕੌਫੀ, ਕੋਲਡ ਡਰਿੰਕ, ਜੂਸ ਅਤੇ ਹੋਰ ਬੇਅੰਤ ਪ੍ਰਕਾਰ ਦੇ ਲੰਗਰਾਂ ਦੀ ਸੇਵਾ ਕੀਤੀ ਗਈ।

PunjabKesari

ਦੀਵਾਨ ਹਾਲ ਵਿੱਚ ਸੰਪੂਰਨਤਾ ਦੀ ਅਰਦਾਸ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਪਹੁੰਚੀਆਂ ਸਮੂਹ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਪਹੁੰਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪਤਵੰਤੇ ਸੱਜਣਾਂ, ਲੰਗਰਾਂ ਦੀਆਂ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਅਤੇ ਪ੍ਰੈਸ ਦੇ ਨੁਮਾਇੰਦਿਆਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਸਿਰੋਪਾਓ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਈਆਂ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News