ਮੈਲਬੌਰਨ ''ਚ ਪ੍ਰਤਾਪ ਸਿੰਘ ਬਾਜਵਾ ਸਮਾਗਮ ''ਚ ਹੋਏ ਸ਼ਾਮਲ, ਰੱਖੇ ਆਪਣੇ ਵਿਚਾਰ
Sunday, Aug 03, 2025 - 01:57 PM (IST)

ਮੈਲਬੌਰਨ (ਮਨਦੀਪ ਸਿੰਘ ਸੈਣੀ)- ਬੀਤੇ ਦਿਨੀ ਮੈਲਬੌਰਨ ਦੇ ਕੀਲੋਰ ਇਲਾਕੇ ਵਿੱਚ ਸਥਿਤ ਅਲਟੀਮਾ ਹਾਲ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਪ੍ਰਤਾਪ ਸਿੰਘ ਬਾਜਵਾ ਅਤੇ ਫਿਲੌਰ ਹਲਕੇ ਤੋਂ ਐਮਐਲਏ ਸਰਦਾਰ ਬਿਕਰਮਜੀਤ ਸਿੰਘ ਚੌਧਰੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਸਮਾਗਮ ਦੀ ਸ਼ੁਰੂਆਤ 'ਚ ਵਿਸ਼ਾਲ ਵਿਜੇ ਸਿੰਘ ਨੇ ਵੱਲੋਂ ਸ. ਪ੍ਰਤਾਪ ਸਿੰਘ ਬਾਜਵਾ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ। ਇਸ ਮੌਕੇ ਮੁੱਖ ਪ੍ਰਬੰਧਕ ਜੱਸ ਰੰਧਾਵਾ, ਉੱਘੇ ਸਮਾਜ ਸੇਵੀ ਤਜਿੰਦਰ ਸਿੰਘ ਬਿਊਟੀ ਰੰਧਾਵਾ, ਗੁਰਦੀਪ ਢਿੱਲੋਂ, ਆਸਟ੍ਰੇਲੀਆਈ ਆਗੂ ਜੈਸਨ ਵੁੱਡ, ਸੰਸਕ ਮੈਂਬਰ ਰਿਚਰਡ ਵੇਲਚ, ਮੇਅਰ ਪ੍ਰਦੀਪ ਤਿਵਾੜੀ ਨੇ ਪੰਜਾਬੀ ਭਾਈਚਾਰੇ ਵੱਲੋਂ ਪ੍ਰਤਾਪ ਸਿੰਘ ਬਾਜਵਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਰਾਜਨੀਤੀ ਵਿੱਚ ਨੇਤਾ ਦੇ ਤੌਰ 'ਤੇ ਪੰਜਾਬ, ਪੰਜਾਬੀਅਤ ਦੇ ਵਿਕਾਸ ਲਈ ਕੀਤੇ ਗਏ ਸਮਾਜ ਭਲਾਈ ਦੇ ਕਾਰਜਾਂ ਲਈ ਵਧਾਈ ਦੇ ਪਾਤਰ ਹਨ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਪੰਜਾਬ ਸੂਬੇ ਨੂੰ ਮੰਗਤਾ ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਵਿਕਾਸ ਦੇ ਨਾਮ ਤੇ ਸਿਰਫ ਪੰਜਾਬੀਆਂ ਨੂੰ ਲੁੱਟਿਆ ਹੀ ਜਾ ਰਿਹਾ ਹੈ ਤੇ ਹੁਣ ਪੰਜਾਬੀ ਇਸ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ 2027 ਵਿੱਚ ਇਹਨਾਂ ਸਾਜਿਸ਼ਾਂ ਦਾ ਜਵਾਬ ਦੇਣਗੇ। ਉਹਨਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਨਾਲ ਪੰਜਾਬੀਆਂ ਨੂੰ ਬੇਘਰੇ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ ਉਸ ਨੀਤੀ ਨੂੰ ਕਾਂਗਰਸ ਪਾਰਟੀ ਕਦੇ ਵੀ ਸਫਲ ਹੋਣ ਨਹੀਂ ਦੇਵੇਗੀ।
ਪੜ੍ਹੋ ਇਹ ਅਹਿਮ ਖ਼ਬਰ-Schengen visa 'ਚ ਬਦਲਾਅ! ਜਾਣੋ ਭਾਰਤੀਆਂ 'ਤੇ ਅਸਰ
ਉਹਨਾਂ ਨੇ ਭਾਜਪਾ 'ਤੇ ਵੀ ਨਿਸ਼ਾਨਾ ਸਾਧਿਆ ਕਿਹਾ ਪੰਜਾਬ ਦੇ ਬਿਹਤਰ ਵਿਕਾਸ ਲਈ ਵਾਹਗਾ ਬਾਰਡਰ ਖੋਲਣ ਦੀ ਜਰੂਰਤ ਹੈ ਤਾਂ ਜੋ ਪੰਜਾਬ ਦਾ ਵਪਾਰ ਯੂਰਪੀ ਦੇਸ਼ਾਂ ਤੱਕ ਹੋ ਸਕੇ। ਉਹਨਾਂ ਕਿਹਾ 2027 ਚੋਣਾਂ ਵਿੱਚ ਕਾਂਗਰਸ ਪਾਰਟੀ ਪੰਜਾਬ ਲਈ ਵਿਸ਼ੇਸ਼ ਨੀਤੀਆਂ ਲੈ ਕੇ ਆ ਰਹੀ ਹੈ ਜਿਸ ਦਾ ਕੀ ਫਾਇਦਾ ਹਰ ਵਰਗ ਨੂੰ ਹੋਵੇਗਾ। ਇਸ ਮੌਕੇ ਉਹਨਾਂ ਨੇ ਪ੍ਰਵਾਸੀਆਂ ਵੱਲੋਂ ਪੰਜਾਬ ਲਈ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪ੍ਰਵਾਸੀਆਂ ਦੇ ਨਾਲ ਖੜੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।