ਸ. ਪ੍ਰਤਾਪ ਸਿੰਘ ਬਾਜਵਾ ਦੇ ਆਸਟ੍ਰੇਲੀਆ ਦੌਰੇ ਪ੍ਰਤੀ ਪੰਜਾਬੀ ਭਾਈਚਾਰੇ ''ਚ ਭਾਰੀ ਉਤਸ਼ਾਹ
Monday, Jul 21, 2025 - 05:39 PM (IST)

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਸੰਵਿਧਾਨ ਬਚਾਓ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਇਸੇ ਕੜੀ ਨੂੰ ਅੱਗੇ ਤੋਰਦਿਆਂ ਵਿਦੇਸ਼ੀ ਧਰਤੀ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਸ. ਪ੍ਰਤਾਪ ਸਿੰਘ ਬਾਜਵਾ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੂਬਰੂ ਹੋਣ ਆ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਬਰਨਾਰਡ ਮਲਿਕ, ਹਰਪ੍ਰੀਤ ਸਿੰਘ ਕੋਹਲੀ, ਐਡਵੋਕੇਟ ਗੁਰਪ੍ਰੀਤ ਬੱਲ, ਜਗਦੀਪ ਸਿੰਘ ਸੰਧੂ, ਅਮਰਦੀਪ ਸਿੰਘ ਸੰਧੂ, ਰੋਹਿਤ ਪਾਠਕ ਅਤੇ ਰੌਕੀ ਭੁੱਲਰ ਵੱਲੋਂ ਸਾਂਝੇ ਤੌਰ ਤੇ ਦੱਸਿਆ ਕਿ ਸ. ਪ੍ਰਤਾਪ ਸਿੰਘ ਬਾਜਵਾ ਦੋ ਦਿਨਾਂ ਲਈ 31 ਜੁਲਾਈ ਤੇ 1 ਅਗਸਤ ਨੂੰ ਬ੍ਰਿਸਬੇਨ ਵਿਖੇ ਪਧਾਰ ਰਹੇ ਹਨ। ਇੱਕ ਅਗਸਤ ਦਿਨ ਸ਼ੁੱਕਰਵਾਰ ਨੂੰ ਇਸਲਾਮਿਕ ਕਾਲਜ ਬ੍ਰਿਸਬੇਨ ਵਿਖੇ ਪੰਜਾਬੀ ਭਾਈਚਾਰੇ ਨਾਲ ਵਿਸ਼ੇਸ਼ ਰੂਬਰੂ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿੱਥੇ ਸ. ਪ੍ਰਤਾਪ ਸਿੰਘ ਬਾਜਵਾ ਵੱਲੋਂ ਦੇਸ਼ ਅਤੇ ਪੰਜਾਬ ਦੇ ਰਾਜਨੀਤਕ, ਸਮਾਜਿਕ, ਆਰਥਿਕ ਤੇ ਚੰਲਤ ਮਾਮਲਿਆਂ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਜਾਵੇਗੀ।
ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਪੰਜਾਬਣ ਧੀ ਨੇ ਵਧਾਇਆ ਮਾਣ, 97% ਅੰਕਾਂ ਨਾਲ ਪਾਸ
ਪ੍ਰਬੰਧਕਾ ਵੱਲੋਂ ਇਸ ਸਮਾਗਮ ਵਿੱਚ ਪੰਜਾਬੀ ਭਾਈਚਾਰੇ ਨੂੰ ਹੁੰਮ-ਹਮਾ ਪਹੁੰਚਣ ਦੀ ਅਪੀਲ ਕੀਤੀ ਗਈ। ਇਥੇ ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਬਾਜਵਾ ਦੇ ਆਸਟ੍ਰੇਲੀਆ ਦੌਰੇ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਲਗਾਤਾਰ ਮੀਟਿੰਗਾ ਦਾ ਦੌਰ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ. ਪ੍ਰਤਾਪ ਸਿੰਘ ਬਾਜਵਾ ਦੇ ਆਸਟ੍ਰੇਲੀਆ ਦੌਰੇ ਨੂੰ ਲੈ ਕੇ ਪੰਜਾਬੀ ਭਾਈਚਾਰੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।