ਨਵਾਜ਼ ਸ਼ਰੀਫ ਦੀਆਂ ਵਧੀਆਂ ਮੁਸ਼ਕਿਲਾਂ, ਪਾਰਟੀ ਪ੍ਰਧਾਨ ਅਹੁਦੇ ਤੋਂ ਮੁਅੱਤਲ

02/21/2018 8:47:03 PM

ਇਸਲਾਮਾਬਾਦ— ਪਾਕਿਸਤਾਨ ਦੀ ਸਿਆਸਤ 'ਚ ਵੱਡਾ ਤੂਫਾਨ ਅਉਣ ਦੀ ਸੰਭਾਵਨਾ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਉਨ੍ਹਾਂ ਦੀ ਪਾਰਟੀ (ਪੀਐੱਮਐੱਲ) ਦੇ ਪ੍ਰਧਾਨ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ। ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਤੌਰ ਪਾਰਟੀ ਪ੍ਰਧਾਨ ਨਵਾਜ਼ ਸ਼ਰੀਫ ਵਲੋਂ ਲਏ ਗਏ ਫੈਸਲਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਤੋਂ ਪਹਿਲਾਂ ਪਾਕਿਸਤਾਨੀ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ ਨੂੰ ਅਯੋਗ ਠਹਿਰਾਉਂਦੇ ਹੋਏ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਸ਼ਰੀਫ ਨੇ ਜੁਲਾਈ 'ਚ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪਨਾਮਾ ਪੇਪਰਜ਼ ਮਾਮਲੇ 'ਚ ਅਯੋਗ ਠਹਿਰਾਇਆ ਸੀ। ਇਸ ਮਾਮਲੇ ਨੂੰ ਲੈ ਕੇ ਸ਼ਰੀਫ ਨੇ ਫੌਜ ਤੇ ਨਿਆਂਪਾਲਿਕਾ ਦੋਵਾਂ 'ਤੇ ਉਨ੍ਹਾਂ ਦੇ ਖਿਲਾਫ ਸਾਜ਼ਿਸ਼ ਰਚਣ ਦੇ ਦੋਸ਼ ਵੀ ਲਾਏ ਸਨ।


Related News