ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 14 ਲੋਕਾਂ ਦੀ ਦਰਦਨਾਕ ਮੌਤ

Wednesday, Mar 20, 2024 - 10:51 AM (IST)

ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 14 ਲੋਕਾਂ ਦੀ ਦਰਦਨਾਕ ਮੌਤ

ਤਾਈਯੁਆਨ (ਯੂ. ਐੱਨ. ਆਈ.): ਚੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ਵਿਚ ਮੰਗਲਵਾਰ ਨੂੰ ਇਕ ਯਾਤਰੀ ਬੱਸ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ 14 ਲੋਕਾਂ ਦੀ ਮੌਤ ਹੋ ਗਈ ਅਤੇ 37 ਲੋਕ ਜ਼ਖਮੀ ਹੋ ਗਏ।  ਯਾਤਰੀ ਬੱਸ ਸ਼ਾਂਕਸੀ ਵਿੱਚ ਹੋਹੋਤ-ਬੇਹਾਈ ਐਕਸਪ੍ਰੈਸਵੇਅ 'ਤੇ ਇੱਕ ਸੁਰੰਗ ਦੀ ਕੰਧ ਨਾਲ ਟਕਰਾ ਗਈ।

ਪੜ੍ਹੋ ਇਹ ਅਹਿਮ ਖ਼ਬਰ-PM ਸੁਨਕ ਨੂੰ ਮਿਲਣ ਪਹੁੰਚੇ ਬਰਾਕ ਓਬਾਮਾ, AI ਸਮੇਤ ਕਈ ਮੁੱਦਿਆਂ 'ਤੇ ਚਰਚਾ

ਬਚਾਅ ਬਲ ਮੌਕੇ 'ਤੇ ਪਹੁੰਚੇ ਹੋਏ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News