ਯਾਤਰੀ ਬੱਸ ਹਾਦਸੇ ਦੀ ਸ਼ਿਕਾਰ, 10 ਲੋਕਾਂ ਦੀ ਦਰਦਨਾਕ ਮੌਤ
Friday, Aug 09, 2024 - 02:58 PM (IST)
ਅੰਕਾਰਾ (ਆਈ.ਏ.ਐੱਨ.ਐੱਸ.)- ਤੁਰਕੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਰਾਜਧਾਨੀ ਅੰਕਾਰਾ ਵਿੱਚ ਸ਼ੁੱਕਰਵਾਰ ਨੂੰ ਇੱਕ ਬੱਸ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਟਰੱਕ ਹਾਦਸੇ 'ਚ ਦੋ ਭਾਰਤੀ ਚਚੇਰੇ ਨੌਜਵਾਨ ਭਰਾਵਾਂ ਦੀ ਮੌਤ
ਸਮਾਚਾਰ ਏਜੰਸੀ ਸ਼ਿਨਹੂਆ ਮੁਤਾਬਕ ਅੰਕਾਰਾ ਪ੍ਰਾਂਤ ਦੇ ਗਵਰਨਰ ਵਾਸਿਪ ਸਾਹੀਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਸ ਅੰਕਾਰਾ-ਏਸਕੀਸੇਹਿਰ ਹਾਈਵੇਅ ਦੇ ਪੋਲਤਲੀ ਜ਼ਿਲ੍ਹੇ ਵਿੱਚ ਇੱਕ ਓਵਰਪਾਸ ਖੰਭੇ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਬ੍ਰੇਕ ਦੇ ਕੋਈ ਨਿਸ਼ਾਨ ਨਹੀਂ ਸਨ ਅਤੇ ਹੋ ਸਕਦਾ ਹੈ ਕਿ ਡਰਾਈਵਰ ਸੌਂ ਗਿਆ ਹੋਵੇ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ, ਖੋਜ ਅਤੇ ਬਚਾਅ ਅਤੇ ਸਿਹਤ ਟੀਮਾਂ ਨੂੰ ਘਟਨਾ ਸਥਾਨ 'ਤੇ ਰਵਾਨਾ ਕੀਤਾ ਗਿਆ ਹੈ। ਜਿਸ ਰੂਟ 'ਤੇ ਇਹ ਹਾਦਸਾ ਹੋਇਆ, ਉਸ ਰਸਤੇ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।