ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
Wednesday, Jul 24, 2024 - 12:36 PM (IST)
ਕਾਠਮੰਡੂ (ਭਾਸ਼ਾ) -- ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੇਪਾਲ ਦੇ ਕਾਠਮੰਡੂ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਉਡਾਣ ਭਰਨ ਦੌਰਾਨ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ 'ਚ 19 ਯਾਤਰੀ ਸਵਾਰ ਸਨ। ਜਹਾਜ਼ ਵਿਚ ਸਵਾਰ 19 ਲੋਕਾਂ ਵਿਚੋਂ 18 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਯ ਨੁੰ ਹਸਪਤਾਲ ਪਹੁੰਚਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਜੰਗਲ ਦੀ ਅੱਗ ਦਾ ਕਹਿਰ, 17,500 ਲੋਕ ਘਰ ਛੱਡਣ ਲਈ ਮਜਬੂਰ (ਤਸਵੀਰਾਂ)
ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਹ ਸਵੇਰੇ ਕਰੀਬ 11 ਵਜੇ ਕਰੈਸ਼ ਹੋ ਗਿਆ। ਜਾਣਕਾਰੀ ਮੁਤਾਬਕ ਇਹ ਜਹਾਜ਼ ਸੂਰਿਆ ਏਅਰਲਾਈਨਜ਼ ਦਾ ਸੀ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਜਹਾਜ਼ ਟੇਕਆਫ ਦੌਰਾਨ ਰਨਵੇਅ ਤੋਂ ਫਿਸਲ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ। ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਫਿਲਹਾਲ ਬਚਾਅ ਟੀਮ ਜਲਦੀ ਤੋਂ ਜਲਦੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਜਹਾਜ਼ 'ਚ ਸਵਾਰ ਯਾਤਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਜਹਾਜ਼ ਹਾਦਸੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ 'ਚੋਂ ਅੱਗ ਦੀਆਂ ਉੱਚੀਆਂ ਲਪਟਾਂ ਉੱਠ ਰਹੀਆਂ ਹਨ। ਹਾਦਸੇ ਕਾਰਨ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।