ਅਹਿਮਦਾਬਾਦ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ 'ਚ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕਾਰਨ

12/06/2023 10:38:24 AM

ਕਰਾਚੀ (ਭਾਸ਼ਾ) - ਅਹਿਮਦਾਬਾਦ ਤੋਂ ਦੁਬਈ ਲਈ ਜਾ ਰਹੀ ਸਪਾਈਸ ਜੈੱਟ ਦੀ ਉਡਾਣ ਨੂੰ ਮੈਡੀਕਲ ਐਮਰਜੈਂਸੀ ਕਾਰਨ ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਾਰਿਆ ਗਿਆ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਉਡਾਣ ਦੇ ਸਬੰਧ ਵਿੱਚ ਉਨ੍ਹਾਂ ਨੇ ਕਿਹਾ ਕਿ ਸਪਾਈਸ ਜੈੱਟ ਦੀ ਉਡਾਣ ਐੱਸਜੀ-15 ਨੂੰ ਮੰਗਲਵਾਰ ਰਾਤ ਕਰੀਬ 9.30 ਵਜੇ ਇੱਥੇ ਐਮਰਜੈਂਸੀ ਕਾਰਨ ਲੈਂਡਿੰਗ ਕਰਵਾਇਆ ਗਿਆ, ਜਿਸ ਤੋਂ ਬਾਅਦ ਇਕ ਯਾਤਰੀ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ।

ਇਹ ਵੀ ਪੜ੍ਹੋ - ਚੱਕਰਵਾਤੀ ਤੂਫਾਨ ਮਿਚੌਂਗ ਕਾਰਨ ਹਵਾਈ ਸੇਵਾ ਪ੍ਰਭਾਵਿਤ, 171 ਫ਼ੀਸਦੀ ਤੱਕ ਵਧਿਆ ਕਿਰਾਇਆ

ਯਾਤਰੀ ਨੂੰ ਪਿਆ ਦਿਲ ਦਾ ਦੌਰਾ
ਸ਼ਹਿਰੀ ਹਵਾਬਾਜ਼ੀ ਅਥਾਰਟੀ (CAA) ਦੇ ਇਕ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ, "ਬੋਇੰਗ 737 ਜਹਾਜ਼ ਅਹਿਮਦਾਬਾਦ ਤੋਂ ਦੁਬਈ ਜਾ ਰਿਹਾ ਸੀ। ਉਡਾਣ ਦੌਰਾਨ ਇਕ 27 ਸਾਲਾਂ ਯਾਤਰੀ ਧਾਰਵਾਲ ਧਰਮੇਸ਼ ਨੂੰ ਜ਼ਾਹਰ ਤੌਰ 'ਤੇ ਦਿਲ ਦਾ ਦੌਰਾ ਪੈ ਗਿਆ। ਇਸ ਹਾਲਤ 'ਚ ਉਸ ਨੂੰ ਡਾਕਟਰੀ ਸਹਾਇਤਾ ਦੀ ਜ਼ਿਆਦਾ ਲੋੜ ਸੀ।" 

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਐਮਰਜੈਂਸੀ ਮੈਡੀਕਲ ਸਹਾਇਤਾ
ਉਸਨੇ ਕਿਹਾ ਕਿ ਸੀਏਏ ਦੀ ਇੱਕ ਮੈਡੀਕਲ ਟੀਮ ਨੇ ਯਾਤਰੀ ਨੂੰ ਐਮਰਜੈਂਸੀ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ। ਯਾਤਰੀ ਦਾ ਸ਼ੂਗਰ ਲੈਵਲ ਡਿੱਗ ਗਿਆ ਸੀ ਅਤੇ ਦਿਲ ਦੀ ਧੜਕਣ ਅਸਧਾਰਨ ਸੀ। ਅਧਿਕਾਰੀ ਨੇ ਕਿਹਾ ਕਿ ਇਲਾਜ ਤੋਂ ਬਾਅਦ ਯਾਤਰੀ ਦੀ ਸਿਹਤ ਠੀਕ ਹੋ ਗਈ। ਜਹਾਜ਼ ਵਿੱਚ ਈਂਧਨ ਭਰ ਦਿੱਤਾ ਗਿਆ ਹੈ ਅਤੇ ਹੁਣ ਇਹ ਦੁਬਈ ਲਈ ਉਡਾਣ ਭਰੇਗਾ। 

ਇਹ ਵੀ ਪੜ੍ਹੋ - ਦਸੰਬਰ ਮਹੀਨੇ ਪੈਨਸ਼ਨ ਅਤੇ LPG ਦੀਆਂ ਕੀਮਤਾਂ ਸਣੇ ਹੋਏ ਕਈ ਬਦਲਾਅ, ਹੁਣ ਲਾਗੂ ਹੋਣਗੇ ਇਹ ਨਿਯਮ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਏਅਰਲਾਈਨ ਦੇ ਇਕ ਬੁਲਾਰੇ ਨੇ ਕਿਹਾ ਸੀ ਕਿ ਅਹਿਮਦਾਬਾਦ ਤੋਂ ਦੁਬਈ ਲਈ ਉਡਾਣ ਭਰ ਰਹੇ ਸਪਾਈਸਜੈੱਟ ਦੇ ਜਹਾਜ਼ ਨੂੰ ਕਰਾਚੀ ਵੱਲ ਮੋੜ ਦਿੱਤਾ ਗਿਆ। ਬੁਲਾਰੇ ਨੇ ਕਿਹਾ, “5 ਦਸੰਬਰ, 2023 ਨੂੰ, ਸਪਾਈਸਜੈੱਟ ਬੋਇੰਗ 737 ਸੰਚਾਲਿਤ ਉਡਾਣ SG-15 (ਅਹਿਮਦਾਬਾਦ-ਦੁਬਈ) ਨੂੰ ਮੈਡੀਕਲ ਐਮਰਜੈਂਸੀ ਕਾਰਨ ਕਰਾਚੀ ਵੱਲ ਮੋੜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਇੰਡੀਗੋ, ਸਪਾਈਸ ਜੈੱਟ ਸਣੇ ਕਈ ਏਅਰਲਾਈਨਜ਼ ਦੀਆਂ 33 ਉਡਾਣਾਂ ਨੂੰ ਬੈਂਗਲੁਰੂ ਵੱਲ ਕੀਤਾ ਡਾਇਵਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur