PoK''ਚ ਦਰਿਆ ''ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

Friday, Nov 13, 2026 - 11:53 AM (IST)

PoK''ਚ ਦਰਿਆ ''ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

ਇਸਲਾਮਾਬਾਦ (ਪੀਟੀਆਈ) - ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ ਖੇਤਰ ਵਿੱਚ ਇੱਕ ਯਾਤਰੀ ਵੈਨ ਦੇ ਦਰਿਆ ਵਿੱਚ ਡਿੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਇਹ ਹਾਦਸਾ ਵੀਰਵਾਰ ਸ਼ਾਮ ਨੂੰ ਵਾਪਰਿਆ, ਜਦੋਂ ਵੈਨ ਗਿਲਗਿਤ ਤੋਂ ਘਿਜ਼ਰ ਜ਼ਿਲ੍ਹੇ ਦੀ ਯਾਸੀਨ ਘਾਟੀ ਵੱਲ ਜਾ ਰਹੀ ਸੀ। 'ਡਾਨ' ਅਖ਼ਬਾਰ ਦੀ ਰਿਪੋਰਟ ਅਨੁਸਾਰ, ਪੁਲਸ ਨੇ ਦੱਸਿਆ ਕਿ ਮੋਰਕਾਹ ਪੁਲ ਨੇੜੇ ਡਰਾਈਵਰ ਦਾ ਵਾਹਨ 'ਤੇ ਕਾਬੂ ਨਹੀਂ ਰਿਹਾ, ਜਿਸ ਕਾਰਨ ਵੈਨ ਯਾਸੀਨ ਦਰਿਆ ਵਿੱਚ ਜਾ ਡਿੱਗੀ। ਬਚਾਅ ਟੀਮਾਂ ਨੇ 10 ਯਾਤਰੀਆਂ (ਜਿਨ੍ਹਾਂ ਵਿੱਚ ਦੋ ਔਰਤਾਂ ਸ਼ਾਮਲ ਸਨ) ਦੀਆਂ ਲਾਸ਼ਾਂ ਬਰਾਮਦ ਕੀਤੀਆਂ ਅਤੇ ਤਿੰਨ ਜ਼ਖਮੀ ਯਾਤਰੀਆਂ ਨੂੰ ਬਚਾਇਆ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਸੀ। ਉਨ੍ਹਾਂ ਨੂੰ ਇਲਾਜ ਲਈ ਗੁਪਿਸ ਸਿਵਲ ਹਸਪਤਾਲ ਲਿਜਾਇਆ ਗਿਆ।

ਪੜ੍ਹੋ ਇਹ ਅਹਿਮ ਖ਼ਬਰ-  ਹੁਣ ਬਰਥ ਟੂਰਿਜ਼ਮ ਨਾਲ ਜੁੜੇ ਹਜ਼ਾਰਾਂ ਵੀਜ਼ਿਆਂ 'ਤੇ ਚੱਲੀ ਕੈਂਚੀ ! ਅਮਰੀਕਾ ਦੀ ਵੱਡੀ ਕਾਰਵਾਈ

ਪੁਲਸ ਨੇ ਦੱਸਿਆ ਕਿ ਬਾਅਦ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਬੱਚੇ ਦੀ ਵੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 11 ਹੋ ਗਈ ਹੈ। ਮ੍ਰਿਤਕ ਅਤੇ ਜ਼ਖਮੀ ਪਾਕਿ-ਕਬਜ਼ੇ ਵਾਲੇ ਕਸ਼ਮੀਰ (PoK) ਦੀ ਯਾਸੀਨ ਘਾਟੀ ਦੇ ਰਹਿਣ ਵਾਲੇ ਸਨ। ਪੁਲਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਖੇਤਰ ਵਿੱਚ ਸੜਕ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ। 'ਡਾਨ' ਅਖ਼ਬਾਰ ਮੁਤਾਬਕ, ਪਿਛਲੇ ਹਫ਼ਤੇ ਹਜ਼ਾਰਾ ਮੋਟਰਵੇਅ 'ਤੇ ਹਵੇਲੀਅਨ ਇੰਟਰਚੇਂਜ ਨੇੜੇ ਗਿਲਗਿਤ ਤੋਂ ਇਸਲਾਮਾਬਾਦ ਜਾ ਰਹੀ ਇੱਕ ਯਾਤਰੀ ਬੱਸ ਦੇ ਡੰਪਰ ਟਰੱਕ ਨਾਲ ਟਕਰਾ ਜਾਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ ਅਤੇ 30 ਹੋਰ ਜ਼ਖਮੀ ਹੋ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News