ਪਾਸਪੋਰਟ ਬਿਨਾਂ ਨਹੀਂ ਹੋਣਗੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

06/22/2019 7:38:13 PM

ਲਾਹੌਰ (ਏਜੰਸੀ)- ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਨੇ ਪਾਸਪੋਰਟ ਹੋਣਾ ਲਾਜ਼ਮੀ ਕਰ ਦਿੱਤਾ ਹੈ। ਹਾਲਾਂਕਿ  ਪਾਕਿਸਤਾਨ ਨੇ ਸਭ ਧਰਮਾਂ ਦੇ ਲੋਕਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਕ ਸ਼ਰਤ ਰੱਖੀ ਗਈ ਹੈ ਕਿ ਕਰਤਾਰਪੁਰ ਲਾਂਘੇ ਨੂੰ ਪਾਰ ਕਰਨ ਵਾਲਿਆਂ ਕੋਲ ਪਾਸਪੋਰਟ ਹੋਵੇ। ਦੱਸ ਦੇਈਏ ਕਿ ਭਾਰਤ ਵਲੋਂ ਬਿਨਾਂ ਪਾਸਪੋਰਟ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ। ਪਰ ਪਾਕਿਸਤਾਨ ਨੇ ਭਾਰਤ ਸਰਕਾਰ ਦੀ ਇਸ ਮੰਗ ਨੂੰ ਠੁਕਰਾਉਂਦੇ ਹੋਏ ਪਾਸਪੋਰਟ ਲਾਜ਼ਮੀ ਕਰ ਦਿੱਤਾ ਹੈ। ਪਾਕਿਸਤਾਨ ਦੇ ਇਸ ਫੈਸਲੇ ਨਾਲ ਵੱਡੀ ਗਿਣਤੀ 'ਚ ਨਾਨਕ ਨਾਮ ਲੇਵਾ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀ ਰਹਿ ਜਾਵੇਗੀ। ਇਥੇ ਇਹ ਵੀ ਦੱਸ ਦੇਈਏ ਕਿ ਭਾਰਤ ਤੇ ਪਾਕਿਸਤਾਨ ਦੋਵਾਂ ਪਾਸਿਆਂ ਤੋਂ ਕਰਤਾਰਪੁਰ ਲਾਂਘੇ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤੇ ਇਸਦੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਖੁੱਲ੍ਹ ਜਾਣ ਦੀ ਉਮੀਦ ਹੈ। 

Sunny Mehra

This news is Content Editor Sunny Mehra