ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪਟਿਆਲਾ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ
Tuesday, Apr 26, 2022 - 09:30 AM (IST)
ਨਿਊਯਾਰਕ/ਬਰੈਂਪਟਨ (ਰਾਜ ਗੋਗਨਾ)— ਪੰਜਾਬੀ ਭਾਈਚਾਰੇ ਲਈ ਕੈਨੇਡਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮਈ 2019 'ਚ ਪੰਜਾਬ ਦੇ ਪਿੰਡ ਘੱਗਾ ਜ਼ਿਲ੍ਹਾ ਪਟਿਆਲਾ ਤੋਂ ਕੈਨੇਡਾ 'ਚ ਪੜ੍ਹਾਈ ਕਰਨ ਗਏ ਅਰਸ਼ਦੀਪ ਵਰਮਾ ਪੁੱਤਰ ਰਾਜ ਕੁਮਾਰ ਵਰਮਾ ਵੱਲੋਂ ਬੀਤੇ ਸ਼ਨੀਵਾਰ ਨੂੰ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: ਕੈਨੇਡਾ: ਨਸ਼ਾ ਕਰਕੇ ਟਰੱਕ-ਟਰੇਲਰ ਚਲਾਉਣ ਦੇ ਦੋਸ਼ ਹੇਠ ਭਾਰਤੀ ਡਰਾਈਵਰ ਗ੍ਰਿਫ਼ਤਾਰ
ਨੌਜਵਾਨ ਕੈਨੇਡਾ ਦੇ ਉਨਟਾਰੀਓ ਨਾਲ ਸਬੰਧਤ ਕੈਮਬ੍ਰੀਅਨ ਕਾਲਜ਼ 'ਚ ਵਿਦਿਆਰਥੀ ਦੇ ਤੌਰ 'ਤੇ ਆਇਆ ਸੀ। ਨੌਜਵਾਨ ਬਾਰੇ ਪਤਾ ਲੱਗਾ ਹੈ ਕਿ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਖੁਦਕੁਸ਼ੀ ਵਰਗਾ ਕਦਮ ਚੁੱਕਣਾ ਪਿਆ। ਨੌਜਵਾਨ ਦੇ ਦੋਸਤ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਦਾ ਪ੍ਰਬੰਧ ਕਰ ਰਹੇ ਹਨ। ਦੱਸਣਯੋਗ ਹੈ ਕਿ ਵੱਖ-ਵੱਖ ਕਾਰਨਾਂ ਕਰਕੇ ਕੈਨੇਡਾ 'ਚ ਲਗਾਤਾਰ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਇਸਨੂੰ ਰੋਕਣ ਦਾ ਕੋਈ ਵੀ ਠੋਸ ਹੱਲ ਨਹੀਂ ਨਿਕਲ ਰਿਹਾ ਹੈ।
ਇਹ ਵੀ ਪੜ੍ਹੋ: ਕੈਨੇਡਾ ਨੇ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਦੀ ਯਾਤਰਾ ਸਬੰਧੀ ਪਾਬੰਦੀਆਂ 'ਚ ਦਿੱਤੀ ਢਿੱਲ