ਕਸ਼ਮੀਰ ਸਮੇਤ ਪੈਂਡਿੰਗ ਮੁੱਦੇ ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਣੇ ਚਾਹੀਦੇ ਹਨ : ਇਮਰਾਨ
Sunday, Jan 30, 2022 - 10:29 AM (IST)
ਬੀਜਿੰਗ/ਇਸਲਾਮਾਬਾਦ (ਭਾਸ਼ਾ)– ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਦੱਖਣੀ ਏਸ਼ੀਆ ਵਿਚ ਸਥਾਈ ਸ਼ਾਂਤੀ ਲਈ ਖੇਤਰ ਵਿਚ ‘ਰਣਨੀਤਕ ਸੰਤੁਲਨ’ ਕਾਇਮ ਰਹਿਣਾ ਚਾਹੀਦਾ ਹੈ ਅਤੇ ਸਰਹੱਦੀ ਵਿਵਾਦ ਤੇ ਕਸ਼ਮੀਰ ਮੁੱਦੇ ਦਾ ਹੱਲ ਗੱਲਬਾਤ, ਕੂਟਨੀਤੀ ਅਤੇ ਕੌਮਾਂਤਰੀ ਕਾਨੂੰਨ ਦੇ ਨਿਯਮਾਂ ਮੁਤਾਬਕ ਹੋਣਾ ਚਾਹੀਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਇੱਕ ਵਾਰ ਫਿਰ ਸੈਰਜੀਓ ਮੱਤਾਰੇਲਾ ਬਣੇ ਇਟਲੀ ਦੇ ਰਾਸ਼ਟਰਪਤੀ
ਚੀਨ ਦੇ ਸਰਕਾਰੀ ਅਖਬਾਰ ‘ਗਲੋਬਲ ਟਾਈਮਜ਼’ ਵਿਚ ਪ੍ਰਕਾਸ਼ਿਤ ਇਕ ਲੇਖ ਵਿਚ ਇਮਰਾਨ ਨੇ ਸਰਹੱਦੀ ਵਿਵਾਦਾਂ ਤੋਂ ਇਲਾਵਾ ਕਸ਼ਮੀਰ ਮੁੱਦੇ ਦੇ ਹੱਲ ਨੂੰ ਦੱਖਣੀ ਏਸ਼ੀਆ ਵਿਚ ਸ਼ਾਂਤੀ ਬਣਾਈ ਰੱਖਣ ਲਈ ਅਹਿਮ ਦੱਸਿਆ ਹੈ ਅਤੇ ਇਸ ਦਾ ਸੰਖੇਪ ਵਿਚ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਸਾਂਝਾ ਨਜ਼ਰੀਆ ਹੈ ਕਿ ਦੱਖਣੀ ਏਸ਼ੀਆ ਵਿਚ ਸਥਾਈ ਸ਼ਾਂਤੀ ਇਸ ਖੇਤਰ ਵਿਚ ਇਕ ਰਣਨੀਤਕ ਸੰਤੁਲਨ ਬਣਾਈ ਰੱਖਣ ’ਤੇ ਨਿਰਭਰ ਹੈ ਅਤੇ ਸਰਹੱਦੀ ਸਵਾਲ ਅਤੇ ਕਸ਼ਮੀਰ ਵਿਵਾਦ ਵਰਗੇ ਸਾਰੇ ਪੈਂਡਿੰਗ ਮੁੱਦੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਅਤੇ ਕੌਮਾਂਤਰੀ ਕਾਨੂੰਨ ਦੇ ਨਿਯਮਾਂ ਮੁਤਾਬਕ ਹੱਲ ਕੀਤੇ ਜਾਣੇ ਚਾਹੀਦੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੀਨ ਦੀ ਯਾਤਰਾ ਤੋਂ ਪਹਿਲਾਂ ਸ਼ਿਨਜਿਆਂਗ ਵਿਚ ਉਈਗਰ ਮੁਸਲਮਾਨਾਂ ਖ਼ਿਲਾਫ਼ ਮਨੁੱਖੀ ਅਧਿਕਾਰਾਂ ਦੇ ਦੋਸ਼ ’ਤੇ ਚੀਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ।