ਸ੍ਰੀਲੰਕਾ ''ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਦੇ ਦੋਸ਼ ''ਚ ਛੇ ਲੋਕ ਗ੍ਰਿਫ਼ਤਾਰ

Wednesday, Oct 30, 2024 - 02:42 PM (IST)

ਸ੍ਰੀਲੰਕਾ ''ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਦੇ ਦੋਸ਼ ''ਚ ਛੇ ਲੋਕ ਗ੍ਰਿਫ਼ਤਾਰ

ਕੋਲੰਬੋ (ਯੂ.ਐਨ.ਆਈ.)- ਸ੍ਰੀਲੰਕਾ ਦੀ ਪੁਲਸ ਨੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਮੰਗਲਵਾਰ ਸ਼ਾਮ ਪੱਛਮੀ ਸੂਬੇ ਵਿਚ ਛੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਭੰਡਾਰਨਾਇਕੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸੀਦੂਵਾ ਸਥਿਤ ਰਿਹਾਇਸ਼ ਤੋਂ ਕੀਤੀਆਂ ਗਈਆਂ। 

ਪੜ੍ਹੋ ਇਹ ਅਹਿਮ ਖ਼ਬਰ-ਹੱਦ ਪਾਰ ਕਰ ਰਿਹੈ ਕੈਨੇਡਾ, ਟਰੂਡੋ ਦੇ ਮੰਤਰੀ ਨੇ ਮੋਦੀ ਕੈਬਨਿਟ 'ਤੇ ਲਾਏ ਗੰਭੀਰ ਦੋਸ਼

ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੀ ਉਮਰ 18 ਤੋਂ 43 ਸਾਲ ਦਰਮਿਆਨ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਕੈਬਨਿਟ ਬੁਲਾਰੇ ਵਿਜੇਤਾ ਹੇਰਾਥ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਉਨ੍ਹਾਂ ਵਿਦੇਸ਼ੀਆਂ ਵਿਰੁੱਧ ਕਾਰਵਾਈ ਕਰ ਰਹੀ ਹੈ ਜੋ ਆਪਣੇ ਵੀਜ਼ੇ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਦੇਸ਼ ਵਿੱਚ ਰਹਿ ਰਹੇ ਹਨ ਜਾਂ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News