ਈਸਾਈ ਵਿਅਕਤੀ ਨੂੰ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਵਿਰੁੱਧ ਪਾਕਿ ’ਚ ਲੋਕਾਂ ਨੇ ਕੀਤਾ ਪ੍ਰਦਰਸ਼ਨ

Saturday, Jul 06, 2024 - 11:25 AM (IST)

ਗੁਰਦਾਸਪੁਰ/ਇਸਲਾਮਾਬਾਦ(ਵਿਨੋਦ)- ਈਸਾਈ ਨੌਜਵਾਨ ਅਹਿਸਾਨ ਸ਼ਾਹ ਨੂੰ ਈਸ਼ਨਿੰਦਾ ਦੇ ਦੋਸ਼ ’ਚ ਅਦਾਲਤ ਵੱਲੋਂ ਸੁਣਾਈ ਫਾਂਸੀ ਦੀ ਸਜ਼ਾ ਦਾ ਵਿਰੋਧ ਕਰਦਿਆਂ ਈਸਾਈ ਭਾਈਚਾਰੇ ਦੇ ਲੋਕਾਂ ਦੇ ਨਾਲ-ਨਾਲ ਸਮਾਜ ਦੇ ਹੋਰ ਲੋਕਾਂ ਨੇ ਉਸ ਦੀ ਸਜ਼ਾ ਨੂੰ ਈਸ਼ਨਿੰਦਾ ਕਾਨੂੰਨ ਦੀ ਦੁਰਵਰਤੋਂ ਕਰਾਰ ਦਿੱਤਾ ਹੈ। 

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਸਰਹੱਦ ਪਾਰਲੇ ਸੂਤਰਾਂ ਮੁਤਾਬਕ ਪਾਕਿਸਤਾਨੀ ਸ਼ਹਿਰ ਕਰਾਚੀ ’ਚ ਪ੍ਰੈੱਸ ਕਲੱਬ ਦੇ ਬਾਹਰ ਈਸਾਈ ਭਾਈਚਾਰੇ ਦੇ ਮੈਂਬਰਾਂ, ਘੱਟ ਗਿਣਤੀ ਅਧਿਕਾਰ ਮੋਰਚਾ, ਮਹਿਲਾ ਮੋਰਚਾ ਅਤੇ ਸਿਵਲ ਸੋਸਾਇਟੀ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਰੈਲੀ ’ਚ ਸ਼ਾਮਲ ਲੋਕਾਂ ਨੇ ਅਹਿਸਾਨ ਸ਼ਾਹ ਦੀ ਰਿਹਾਈ ਅਤੇ ਜੜਾਂਵਾਲਾ ’ਚ ਚਰਚਾਂ ਅਤੇ ਘਰਾਂ ਨੂੰ ਅੱਗ ਲਾਉਣ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News