ਵੱਡੀ ਖ਼ਬਰ; ਜਹਾਜ਼ ਨੂੰ ਲੱਗੀ ਭਿਆਨਕ ਅੱਗ ਤੋਂ ਬਚਣ ਲਈ ਲੋਕਾਂ ਨੇ ਸਮੁੰਦਰ ''ਚ ਮਾਰੀਆਂ ਛਾਲਾਂ

04/04/2024 2:07:53 PM

ਬੈਂਕਾਕ (ਭਾਸ਼ਾ)- ਥਾਈਲੈਂਡ ਦੀ ਖਾੜੀ ਵਿੱਚ ਵੀਰਵਾਰ ਤੜਕੇ ਇੱਕ ਸਮੁੰਦਰੀ ਜਹਾਜ਼ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਚਣ ਲਈ ਘਬਰਾਏ ਯਾਤਰੀਆਂ ਨੇ ਸਮੁੰਦਰ ਵਿੱਚ ਛਾਲਾਂ ਮਾਰ ਦਿੱਤੀਆਂ। ਹਾਲਾਂਕਿ ਸਾਰੇ 108 ਲੋਕ ਸੁਰੱਖਿਅਤ ਦੱਸੇ ਜਾ ਰਹੇ ਹਨ। ਸੂਰਤ ਥਾਨੀ ਸੂਬੇ ਤੋਂ ਰਾਤ ਭਰ ਚੱਲਣ ਵਾਲਾ ਜਹਾਜ਼ ਥਾਈਲੈਂਡ ਦੇ ਤੱਟ ਤੋਂ ਦੂਰ ਇੱਕ ਪ੍ਰਸਿੱਧ ਸੈਰ-ਸਪਾਟਾ ਸਥਾਨ ਕੋਹ ਤਾਓ ਪਹੁੰਚਣ ਹੀ ਵਾਲਾ ਸੀ ਕਿ ਉਦੋਂ ਯਾਤਰੀਆਂ ਵਿਚੋਂ ਇੱਕ ਨੇ ਅਚਾਨਕ ਜ਼ੋਰਦਾਰ ਆਵਾਜ਼ ਸੁਣੀ ਅਤੇ ਧੂੰਏਂ ਦੀ ਬਦਬੂ ਮਹਿਸੂਸ ਕੀਤੀ। ਮੈਥਰੀ ਪ੍ਰੋਮਜੰਪਾ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਧੂੰਆਂ ਅਤੇ ਫਿਰ 5 ਮਿੰਟ ਤੋਂ ਵੀ ਘੱਟ ਸਮੇਂ ਵਿੱਚ ਅੱਗ ਲੱਗਦੇ ਹੋਈ ਦੇਖੀ ਅਤੇ ਉਦੋਂ ਹੀ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਅਲਾਰਮ ਵਜਾ ਦਿੱਤਾ।

ਇਹ ਵੀ ਪੜ੍ਹੋ: ਕੈਨੇਡਾ 'ਚ ਗੁੰਡਾਗਰਦੀ ਦੇ ਮਾਮਲੇ 'ਚ ਸ਼ਾਮਲ 3 ਭਾਰਤੀ ਚੜ੍ਹੇ ਪੁਲਸ ਅੜਿੱਕੇ, ਚੌਥਾ ਹਾਲੇ ਵੀ ਫਰਾਰ

ਮੈਥਰੀ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਮੁਸ਼ਕਿਲ ਨਾਲ ਲਾਈਫ ਜੈਕਟਾਂ ਮਿਲੀਆਂ। ਹਫੜਾ-ਦਫੜੀ ਮਚਣ ਕਾਰਨ ਲੋਕ ਚੀਕ ਰਹੇ ਸਨ, ਮੇਰੀਆਂ ਵੀ ਅੱਖਾਂ 'ਚ ਹੰਝੂ ਆ ਗਏ। ਸੂਰਤ ਥਾਨੀ ਦੇ ਅਧਿਕਾਰੀਆਂ ਨੇ ਫੇਸਬੁੱਕ 'ਤੇ ਦੱਸਿਆ ਕਿ ਜਹਾਜ਼ 'ਚ ਸਵਾਰ 108 ਲੋਕਾਂ 'ਚੋਂ 97 ਯਾਤਰੀ ਸਨ। ਸੂਬੇ ਦੇ ਲੋਕ ਸੰਪਰਕ ਵਿਭਾਗ ਨੇ ਕਿਹਾ ਕਿ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਲੋਕ ਲਾਈਫ ਜੈਕਟ ਪਾ ਕੇ ਤੇਜ਼ੀ ਨਾਲ ਜਹਾਜ਼ ਦੇ ਕੈਬਿਨ 'ਚੋਂ ਬਾਹਰ ਨਿਕਲ ਰਹੇ ਹਨ। ਜਹਾਜ਼ 'ਤੇ ਕਾਲਾ ਧੂੰਆਂ ਫੈਲਦਾ ਦੇਖਿਆ ਜਾ ਸਕਦਾ ਹੈ। ਬਾਅਦ 'ਚ ਜਹਾਜ਼ 'ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਜਾ ਸਕਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਜਹਾਜ਼ ਦੇ ਇੰਜਣ 'ਚ ਲੱਗੀ ਸੀ। ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੈਨੇਡਾ ਦੀ ਪਾਰਲੀਮੈਂਟ 'ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News