ਅਪ੍ਰੀਲੀਆ 'ਚ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਰੂਸ ਤੇ ਯੂਕ੍ਰੇਨ ਜੰਗ ਦੀ ਸਮਾਪਤੀ ਲਈ ਕੱਢਿਆ ਕੈਂਡਲ ਮਾਰਚ

Saturday, Mar 05, 2022 - 12:40 AM (IST)

ਅਪ੍ਰੀਲੀਆ 'ਚ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਰੂਸ ਤੇ ਯੂਕ੍ਰੇਨ ਜੰਗ ਦੀ ਸਮਾਪਤੀ ਲਈ ਕੱਢਿਆ ਕੈਂਡਲ ਮਾਰਚ

ਰੋਮ ਇਟਲੀ (ਕੈਂਥ)-ਬੀਤੇ ਕੁਝ ਦਿਨਾਂ ਤੋਂ ਰੂਸ ਅਤੇ ਯੂਕ੍ਰੇਨ 'ਚ ਚਲਦੀ ਆ ਰਹੀ ਜੰਗ ਨੇ ਜਿਥੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਦੁਨੀਆਂ ਭਰ ਦੇ ਲੋਕਾਂ ਵੱਲੋਂ ਯੂਕ੍ਰੇਨ ਲੋਕਾਂ ਲਈ ਹਮਦਰਦੀ ਵੀ ਜਤਾਈ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ ਵੀ ਵੱਖ ਵੱਖ ਧਰਮਾਂ ਦੇ ਲੋਕਾਂ ਸਮੇਤ ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਨਗਰ ਕੌਂਸਲ  ਦੇ ਸਹਿਯੋਗ ਨਾਲ ਸ਼ਾਂਤਮਈ ਢੰਗ ਨਾਲ ਇੱਕ ਕੈਂਡਲ ਮਾਰਚ ਕੱਢ ਕੇ ਇਸ ਜੰਗ ਨੂੰ ਰੋਕਣ ਲਈ ਅਪੀਲ ਕੀਤੀ, ਜਿਸ ਵਿੱਚ ਭਾਰਤੀ ਭਾਈਚਾਰੇ ਦੇ ਆਗੂਆਂ ਵਲੋਂ ਵੀ ਵਿਸ਼ੇਸ਼ ਤੌਰ ਤੇ ਇਸ ਮਾਰਚ ਵਿੱਚ ਹਿੱਸਾ ਲਿਆ ਗਿਆ।

ਇਹ ਵੀ ਪੜ੍ਹੋ :ਰੂਸੀ ਇੰਟੈਲੀਜੈਂਸੀ ਦੀ ਚਿਤਾਵਨੀ, ਯੂਕ੍ਰੇਨ ’ਚ ਅੱਤਵਾਦੀ ਲੜਾਕੇ ਭੇਜ ਰਹੇ ਹਨ NATO ਦੇਸ਼

PunjabKesari

ਇਸ ਮੌਕੇ ਵੱਖ-ਵੱਖ ਧਰਮਾਂ ਦੇ ਲੋਕਾਂ ਦਾ ਇਹ ਮੰਨਣਾ ਸੀ ਕਿ ਜੰਗ ਨਾਲ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੀਤਾ ਜਾ ਸਕਦਾ। ਦੋਵਾਂ ਧਿਰਾਂ ਨੂੰ ਗੱਲਬਾਤ ਕਰਕੇ ਹੀ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਕਿ ਇਨਸਾਨੀਅਤ 'ਤੇ ਮੰਡਰਾ ਰਹੇ ਖਤਰੇ ਨੂੰ ਬਚਾਇਆ ਜਾ ਸਕੇ। ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ। ਦੱਸਣਯੋਗ ਹੈ ਕਿ ਅਪ੍ਰੀਲੀਆ ਸ਼ਹਿਰ 'ਚ ਭਾਰੀ ਮਾਤਰਾ 'ਚ ਲੋਕਾਂ ਵੱਲੋਂ ਇਸ ਕੈਂਡਲ ਮਾਰਚ 'ਚ ਹਿੱਸਾ ਲਿਆ ਗਿਆ ਅਤੇ ਸ਼ਾਂਤੀ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ : ਬ੍ਰਿਟੇਨ ਨੇ ਯੂਕ੍ਰੇਨੀ ਨਾਗਰਿਕਾਂ ਲਈ ਫੈਮਿਲੀ ਵੀਜ਼ਾ ਯੋਜਨਾ ਕੀਤੀ ਸ਼ੁਰੂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News