ਅਰਜਨਟੀਨਾ ''ਚ ਸਿੱਖਿਆ ਨੀਤੀਆਂ ਖ਼ਿਲਾਫ਼ ਸੜਕਾਂ ''ਤੇ ਉਤਰੇ ਲੋਕ, ਕੀਤਾ ਪ੍ਰਦਰਸ਼ਨ

Wednesday, Apr 24, 2024 - 01:11 PM (IST)

ਬਿਊਨਸ ਆਇਰਸ (ਵਾਰਤਾ)- ਅਰਜਨਟੀਨਾ ਵਿਚ ਸਿੱਖਿਆ ਦੇ ਖੇਤਰ ਵਿਚ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਹਜ਼ਾਰਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਾਜਧਾਨੀ ਬਿਊਨਸ ਆਇਰਸ ਦੀਆਂ ਸੜਕਾਂ 'ਤੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਸਥਾਨਕ ਮੀਡੀਆ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟਾਂ ਦੇ ਅਨੁਸਾਰ, ਯੂਨੀਵਰਸਿਟੀ ਦੇ ਵਿਕਾਸ ਲਈ ਖ਼ਰਚੇ ਵਿੱਚ ਕਟੌਤੀ ਦਾ ਵਿਰੋਧ ਕਰਨ ਅਤੇ ਸਰਕਾਰ ਤੋਂ ਸਿੱਖਿਆ ਮੁਫਤ ਰੱਖਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਮੰਗਲਵਾਰ ਨੂੰ ਬਿਊਨਸ ਆਇਰਸ ਦੀਆਂ ਸੜਕਾਂ 'ਤੇ ਇਕੱਠੇ ਹੋਏ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਨਹੀਂ ਵਧਾਇਆ ਵੀਜ਼ਾ, ਆਸਟ੍ਰੇਲੀਆ ਦੀ ਪੱਤਰਕਾਰ ਨੂੰ ਛੱਡਣਾ ਪਿਆ ਦੇਸ਼

ਅਰਜਨਟੀਨਾ ਦੇ ਹੋਰ ਸ਼ਹਿਰਾਂ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰਦਰਸ਼ਨ ਹੋਏ।  ਅਰਜਨਟੀਨਾ ਦੇ ਇੱਕ ਪ੍ਰਸਾਰਕ ਨੇ ਰਾਜਧਾਨੀ ਦੀ ਸਭ ਤੋਂ ਵੱਡੀ ਜਨਤਕ ਯੂਨੀਵਰਸਿਟੀ, ਬਿਊਨਸ ਆਇਰਸ ਯੂਨੀਵਰਸਿਟੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਲਗਭਗ 5 ਲੱਖ ਵਿਦਿਆਰਥੀ ਅਤੇ ਅਧਿਆਪਕ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀ ਭਵਨ ਦੇ ਸਾਹਮਣੇ ਇਕੱਠੇ ਹੋਏ।

ਇਹ ਵੀ ਪੜ੍ਹੋ: ਕੈਨੇਡਾ ਤੋਂ ਅਮਰੀਕਾ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀ ਪ੍ਰਵਾਸੀਆਂ ਦੀ ਗਿਣਤੀ 'ਚ ਵਾਧਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News