ਭੁੱਖ ਤੇ ਗਰੀਬੀ ਨੇ ਪਾਕਿਸਤਾਨੀਆਂ 'ਤੇ ਢਾਇਆ ਕਹਿਰ, ਬੱਚਿਆਂ ਸਣੇ ਕਰ ਰਹੇ ਖ਼ੁਦਕੁਸ਼ੀ
Monday, Mar 20, 2023 - 05:59 PM (IST)

ਇਸਲਾਮਾਬਾਦ: ਪਾਕਿਸਤਾਨ ਦਾ ਆਰਥਿਕ ਸੰਕਟ ਹੁਣ ਭਿਆਨਕ ਰੂਪ 'ਚ ਬਦਲ ਰਿਹਾ ਹੈ। ਪਾਕਿਸਤਾਨ ਦੇ ਵੱਖ-ਵੱਖ ਇਲਾਕਿਆਂ 'ਚ ਇਨ੍ਹੀਂ ਦਿਨੀਂ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਗਰੀਬੀ ਅਤੇ ਭੁੱਖਮਰੀ ਤੋਂ ਦੁਖੀ ਲੋਕ ਇੱਥੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਜਾਣਕਾਰੀ ਮੁਤਾਬਕ ਕਰਾਚੀ ਦੇ ਸੁਰਜਾਨੀ ਕਸਬੇ ਵਿਚ ਰਹਿਣ ਵਾਲਾ ਇਕੱਲਾ ਕਮਾਊ ਵਿਅਕਤੀ, ਆਪਣੀ 35 ਸਾਲਾ ਪਤਨੀ ਅਤੇ ਦੋ ਧੀਆਂ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਅਤੇ ਪਾਕਿਸਤਾਨ ਦੇ ਸਾਰੇ ਲੋਕਾਂ ਵਾਂਗ ਉਹ ਵੀ ਮਹਿੰਗਾਈ ਅਤੇ ਬੇਰੁਜ਼ਗਾਰੀ ਨਾਲ ਜੂਝ ਰਿਹਾ ਸੀ। ਜਿਸ ਦੇ ਚਲਦੇ ਉਸ ਵੱਲੋਂ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਕੌਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ
ਪੁਲਸ ਨੇ ਦੱਸਿਆ ਕਿ ਕਥਿਤ ਤੌਰ 'ਤੇ ਵੱਧਦੀ ਮਹਿੰਗਾਈ ਕਾਰਨ ਉਕਤ ਵਿਅਕਤੀ ਨੇ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਾਕਿਸਤਾਨੀ ਅਖ਼ਬਾਰ ਡਾਨ ਮੁਤਾਬਕ ਬਦਕਿਸਮਤੀ ਨਾਲ ਉਸ ਦੀ ਦੋ ਸਾਲ ਦੀ ਬੱਚੀ ਦੀ ਮੌਤ ਹੋ ਗਈ। ਜ਼ਿਲ੍ਹਾ ਪੱਛਮੀ ਦੇ ਐੱਸਐੱਸਪੀ ਫੈਜ਼ਲ ਬਸ਼ੀਰ ਮੇਮਨ ਨੇ ਦੱਸਿਆ ਕਿ ਬਚਾਅ ਟੀਮ ਨੇ ਪਰਿਵਾਰ ਨੂੰ ਅੱਬਾਸੀ ਸ਼ਹੀਦ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਹੈ। ਕਰਾਚੀ ਪੁਲਸ ਨੇ ਡਾਕਟਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਕ ਬੱਚੀ ਦੀ ਲਾਸ਼ ਅਤੇ ਪਰਿਵਾਰ ਗੰਭੀਰ ਹਾਲਤ 'ਚ ਮਿਲਿਆ ਸੀ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਵੱਲੋਂ ਪਰਿਵਾਰ ਦੇ ਤਿੰਨ ਮੈਂਬਰਾਂ ਸਣੇ ਜ਼ਹਿਰ ਖਾਣ ਦੀ ਕੌਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।