ਡੋਨਾਲਡ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
Sunday, Aug 25, 2024 - 10:20 AM (IST)

ਵਾਸ਼ਿੰਗਟਨ (ਰਾਜ ਗੋਗਨਾ )- ਅਮਰੀਕਾ ਦੇ ਐਰੀਜ਼ੋਨਾ ਰਾਜ ਦੀ ਪੁਲਸ ਨੇ ਸੋਸ਼ਲ ਮੀਡੀਆ 'ਤੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਰੋਨਾਲਡ ਸਿਵਰਡ (66) ਨਾਂ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਜਦੋਂ ਟਰੰਪ ਨੇ ਵੀਰਵਾਰ ਨੂੰ ਕੋਚੀਜ਼ ਕਾਉਂਟੀ ਵਿੱਚ ਅਮਰੀਕਾ-ਮੈਕਸੀਕੋ ਸਰਹੱਦ ਦਾ ਦੌਰਾ ਕੀਤਾ ਸੀ। ਇਸ ਤੋਂ ਪਹਿਲਾਂ ਰੋਨਾਲਡ ਸਿਵਰਡ ਨਾਮੀਂ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਟਰੰਪ ਨੂੰ ਜਾਨੋਂ ਮਾਰਨ ਦੀ ਪੋਸਟ ਪਾਈ ਸੀ।
ਪੜ੍ਹੋ ਇਹ ਅਹਿਮ ਖ਼ਬਰ- ਭਾਰਤੀ-ਅਮਰੀਕੀਆਂ ਨੇ ਕਮਲਾ ਹੈਰਿਸ ਦੀ ਮੁਹਿੰਮ ਲਈ ਲਾਂਚ ਕੀਤੀ ਵੈੱਬਸਾਈਟ
ਪੋਸਟ ਵਿਚ ਉਸ ਨੇ ਲਿਖਿਆ ਸੀ ਕਿ ਉਹ ਟਰੰਪ ਨੂੰ ਜਾਨੋਂ ਮਾਰ ਦੇਵੇਗਾ।ਅਮਰੀਕਾ ਦੀ ਸੂਬੇ ਐਰੀਜ਼ੋਨਾ ਦੀ ਪੁਲਸ,ਨੇ ਜਿਸ ਨੇ ਜਾਂਚ ਪੜਤਾਲ ਕੀਤੀ ਅਤੇ ਉਸ ਨੇ ਰੋਨਾਲਡ ਸਿਵਰਡ ਨਾਮੀਂ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ।ਪੁਲਸ ਅਨੁਸਾਰ ਇਹ ਕਈ ਮਾਮਲਿਆਂ ਵਿੱਚ ਲੋੜੀਂਦਾ ਅਪਰਾਧੀ ਦੱਸਿਆ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।