ਪੇਰੂ ''ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 178,914, ਹੁਣ ਤੱਕ 4894 ਲੋਕਾਂ ਦੀ ਮੌਤ
Thursday, Jun 04, 2020 - 01:06 PM (IST)
ਲੀਮਾ (ਵਾਰਤਾ) : ਪੇਰੂ ਵਿਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਹੁਣ ਤੱਕ 178,914 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵਾਇਰਸ ਨਾਲ 4894 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੰਤਰਾਲੇ ਨੇ ਆਪਣੀ ਰੋਜ਼ਾਨਾ ਦੀ ਰਿਪੋਰਟ ਵਿਚ ਦੱਸਿਆ ਕਿ ਅਜੇ ਤੱਕ 10,101 ਕੋਰੋਨਾ ਮਰੀਜ਼ਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਅਤੇ ਇਨ੍ਹਾਂ ਵਿਚੋਂ 998 ਮਰੀਜ਼ਾਂ ਨੂੰ ਆਈ.ਸੀ.ਯੂ. ਅਤੇ ਵੈਟੀਂਲੇਟਰ 'ਤੇ ਰੱਖਿਆ ਗਿਆ ਹੈ। ਲੈਟਿਨ ਅਮਰੀਕਾ ਵਿਚ ਦੂਜੇ ਸਭ ਤੋਂ ਜ਼ਿਆਦਾ ਇਨਫੈਕਸ਼ਨ ਵਾਲੇ ਦੇਸ਼ ਪੇਰੂ ਨੇ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਤਾਲਾਬੰਦੀ ਨੂੰ 30 ਜੂਨ ਤੱਕ ਵਧਾ ਦਿੱਤਾ ਹੈ। ਦੇਸ਼ ਵਿਚ ਅਰਥ-ਵਿਵਸਥਾ ਨੂੰ ਪਟੜੀ 'ਤੇ ਲਿਆਉਣ ਲਈ ਮਈ ਦੇ ਅੰਤ ਵਿਚ 27 ਵੱਖ-ਵੱਖ ਖੇਤਰਾਂ ਵਿਚ ਤਾਲਾਬੰਦੀ ਵਿਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।