ਪੇਰੂ ਗੈਸ ਟੈਂਕਰ ਹਾਦਸਾ : ਮ੍ਰਿਤਕਾਂ ਦੀ ਗਿਣਤੀ ਹੋਈ 21

02/02/2020 2:59:02 PM

ਲੀਮਾ— ਵੀਰਵਾਰ ਨੂੰ ਪੇਰੂ 'ਚ ਇਕ ਗੈਸ ਟੈਂਕਰ 'ਚ ਧਮਾਕਾ ਹੋਇਆ ਸੀ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 21 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ 17 ਸਾਲਾ ਲੜਕੇ ਨੇ ਅੱਜ ਹਸਪਤਾਲ 'ਚ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋਇਆ ਸੀ, ਜਿਸ ਕਾਰਨ ਉਹ ਬਚ ਨਾ ਸਕਿਆ।
ਪੇਰੂ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਦਰਜਨਾਂ ਲੋਕ ਹਾਦਸੇ 'ਚ ਜ਼ਖਮੀ ਹੋ ਗਏ ਸਨ ਤੇ ਉਹ ਆਪਣੀ ਜ਼ਿੰਦਗੀ ਦੀ ਜੰਗ ਲੜ ਰਹੇ ਹਨ।
ਜਾਣਕਾਰੀ ਮੁਤਾਬਕ ਵੀਰਵਾਰ ਨੂੰ ਲੀਮਾ ਜ਼ਿਲੇ ਦੇ ਵਿਲਾ ਅਲ ਸਲਵਾਡੋਰ 'ਚ ਗੈਸ ਲੀਕ ਹੋਣ ਕਾਰਨ ਧਮਾਕਾ ਹੋ ਗਿਆ ਸੀ। ਅਧਿਕਾਰੀਆਂ ਵਲੋਂ ਟਰੱਕ ਡਰਾਈਵਰ ਨੂੰ ਹਿਰਾਸਤ 'ਚ ਲਿਆ ਗਿਆ ਹੈ।


Related News