ਦੱਖਣੀ ਪੇਰੂ 'ਚ ਵਾਪਰਿਆ ਸੜਕ ਹਾਦਸਾ, 11 ਲੋਕਾਂ ਦੀ ਮੌਤ ਤੇ 40 ਜ਼ਖਮੀ
Tuesday, Feb 25, 2020 - 10:03 AM (IST)

ਲੀਮਾ— ਦੱਖਣੀ ਪੇਰੂ ਦੇ ਅਰੇਕਿਵਪਾ ਖੇਤਰ 'ਚ ਬੱਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 40 ਲੋਕ ਜ਼ਖਮੀ ਹੋ ਗਏ। ਇੱਥੋਂ ਦੀ ਮੀਡੀਆ ਮੁਤਾਬਕ ਅਰੇਕਿਵਪਾ 'ਚ ਪਨਾਮੇਰੀਕਨ ਸੁਰ ਹਾਈਵੇਅ 'ਤੇ ਦੋ ਬੱਸਾਂ 'ਚ ਟੱਕਰ ਹੋ ਗਈ। ਖੇਤਰੀ ਸਰਕਾਰ ਨੇ ਦੱਸਿਆ ਕਿ ਇਸ ਦੁਰਘਟਨਾ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 5 ਹੋਰ ਲੋਕਾਂ ਨੇ ਹਸਪਤਾਲ 'ਚ ਦਮ ਤੋੜਿਆ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ 'ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੁਰਘਟਨਾ ਦਾ ਕਾਰਨ ਤੇਜ਼ ਰਫਤਾਰ ਹੋ ਸਕਦੀ ਹੈ। ਫਿਲਹਾਲ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ 15 ਫਰਵਰੀ ਨੂੰ ਵੀ ਪੇਰੂ 'ਚ ਇਕ ਬੱਸ ਹਾਦਸੇ ਦੀ ਸ਼ਿਕਾਰ ਹੋ ਗਈ ਸੀ, ਜਿਸ 'ਚ 8 ਲੋਕਾਂ ਦੀ ਜਾਨ ਚਲੇ ਗਈ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਇੱਥੇ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਸੀ। ਡਰਾਈਵਰਾਂ ਵਲੋਂ ਕੀਤੀ ਜਾ ਰਹੀ ਅਣਗਹਿਲੀ ਕਾਰਨ ਅਤੇ ਆਵਾਜਾਈ ਨਿਯਮਾਂ ਨੂੰ ਨਾ ਮੰਨਣ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ।