29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ ''ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ

Thursday, Oct 15, 2026 - 04:55 PM (IST)

29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ ''ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਪੇਸ਼ਾਵਰ ਦੀ 'ਦਿਰ ਕਲੋਨੀ' 'ਚ ਇਕ ਪ੍ਰਾਈਵੇਟ ਸਕੂਲ ਦੀ ਅਚਾਨਕ ਛੱਤ ਡਿੱਗਣ ਨਾਲ ਵਾਪਰੇ ਭਿਆਨਕ ਹਾਦਸੇ 'ਚ ਮੌਤਾਂ ਦੀ ਗਿਣਤੀ ਵਧ ਕੇ 29 ਹੋ ਗਈ ਹੈ। ਪੁਲਸ ਅਤੇ ਹਸਪਤਾਲ ਪ੍ਰਸ਼ਾਸਨ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਮ੍ਰਿਤਕਾਂ 'ਚ 28 ਮਾਸੂਮ ਬੱਚੇ ਅਤੇ 1 ਮਹਿਲਾ ਟੀਚਰ ਸ਼ਾਮਲ ਹਨ, ਜਦਕਿ 40 ਤੋਂ ਵੱਧ ਲੋਕ ਗੰਭੀਰ ਰੂਪ 'ਚ ਜ਼ਖਮੀ ਹਨ। ਹਾਦਸੇ ਮਗਰੋਂ ਕਾਰਵਾਈ ਕਰਦਿਆਂ ਪੇਸ਼ਾਵਰ ਪੁਲਸ ਨੇ ਸਕੂਲ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਲੇਡੀ ਰੀਡਿੰਗ ਹਸਪਤਾਲ ਦੇ ਬੁਲਾਰੇ ਮੁਹੰਮਦ ਆਸਿਮ ਨੇ ਪੁਸ਼ਟੀ ਕੀਤੀ ਹੈ ਕਿ ਹਾਦਸੇ 'ਚ ਜਾਨ ਗਵਾਉਣ ਵਾਲੇ ਸਾਰੇ ਬੱਚਿਆਂ ਦੀ ਉਮਰ 13 ਸਾਲ ਜਾਂ ਇਸ ਤੋਂ ਘੱਟ ਸੀ। ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਹਸਪਤਾਲ 'ਚ ਐਮਰਜੈਂਸੀ ਬਰਕਰਾਰ ਹੈ। ਇਸ ਮਾਮਲੇ 'ਚ ਪੇਸ਼ਾਵਰ ਦੇ ਡਿਪਟੀ ਕਮਿਸ਼ਨਰ ਅਫ਼ਾਕ ਵਜ਼ੀਰ ਨੇ ਇਮਾਰਤ ਢਹਿਣ ਦੇ ਕਾਰਨਾਂ ਅਤੇ ਲਾਪਰਵਾਹੀ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਖੈਬਰ ਪਖਤੂਨਖਵਾ ਦੇ ਰਾਜਪਾਲ ਫੈਜ਼ਲ ਕਰੀਮ ਕੁੰਡੀ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਖਮੀਆਂ ਨੂੰ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਬਚਾਅ ਟੀਮਾਂ ਅਜੇ ਵੀ ਮਲਬਾ ਹਟਾ ਕੇ ਪੂਰੀ ਤਰ੍ਹਾਂ ਸਫਾਈ ਕਰਨ 'ਚ ਲੱਗੀਆਂ ਹੋਈਆਂ ਹਨ।


author

Harpreet SIngh

Content Editor

Related News