ਪਾਕਿ ’ਚ ਭਗਤ ਸਿੰਘ ਦੇ ਨਾਂ ’ਤੇ ਚੌਕ ਬਣਾਉਣ ਦੀ ਪਟੀਸ਼ਨ ਖਾਰਜ
Friday, Jan 17, 2025 - 09:33 PM (IST)
ਲਾਹੌਰ (ਭਾਸ਼ਾ) : ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ਾਦਮਾਨ ਚੌਕ ਲਾਹੌਰ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ।
ਅਦਾਲਤ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲਾਹੌਰ ਹਾਈ ਕੋਰਟ ਦੇ ਜੱਜ ਸ਼ਮਸ ਮਹਿਮੂਦ ਮਿਰਜ਼ਾ ਨੇ ਅੱਜ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ, ਜਿਸ ਵਿਚ ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਅਤੇ ਉਨ੍ਹਾਂ ਨੂੰ ਫਾਂਸੀ ਦਿੱਤੇ ਜਾਣ ਵਾਲੀ ਥਾਂ ’ਤੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦੀ ਅਪੀਲ ਕੀਤੀ ਗਈ ਸੀ।