ਮੁੜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਟਰੰਪ ਦੇ ਇਕ ਫੈਸਲੇ ਨੇ ਵਧਾਈ ਚਿੰਤਾ

Sunday, May 17, 2026 - 12:43 PM (IST)

ਮੁੜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਟਰੰਪ ਦੇ ਇਕ ਫੈਸਲੇ ਨੇ ਵਧਾਈ ਚਿੰਤਾ

ਇੰਟਰਨੈਸ਼ਨਲ ਡੈਸਕ: ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਅਤੇ 'ਹੋਰਮੁਜ਼ ਸੰਕਟ' ਦੇ ਵਿਚਕਾਰ ਭਾਰਤ ਲਈ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਕੱਚੇ ਤੇਲ ਦੀ ਖਰੀਦ 'ਤੇ ਦਿੱਤੀ ਗਈ ਅਸਥਾਈ ਛੋਟ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਆਉਣ ਦਾ ਖਦਸ਼ਾ ਹੈ।

ਦਰਅਸਲ ਰੂਸ-ਯੂਕ੍ਰੇਨ ਜੰਗ ਕਾਰਨ ਅਮਰੀਕਾ ਨੇ ਰੂਸੀ ਤੇਲ 'ਤੇ ਸਖ਼ਤ ਪਾਬੰਦੀਆਂ ਲਾਈਆਂ ਹੋਈਆਂ ਸਨ। ਪਰ ਮਾਰਚ 2026 ਵਿੱਚ ਈਰਾਨ ਜੰਗ ਅਤੇ ਹੋਰਮੁਜ਼ ਨਾਕਾਬੰਦੀ ਕਾਰਨ ਤੇਲ ਦੀ ਕਮੀ ਨੂੰ ਦੇਖਦਿਆਂ ਟਰੰਪ ਸਰਕਾਰ ਨੇ ਇੱਕ ਵਿਸ਼ੇਸ਼ ਛੋਟ ਦਿੱਤੀ ਸੀ। ਹੁਣ ਯੂਰਪੀ ਦੇਸ਼ਾਂ ਦੇ ਦਬਾਅ ਹੇਠ ਇਹ ਛੋਟ ਖ਼ਤਮ ਕਰ ਦਿੱਤੀ ਗਈ ਹੈ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਤੇਲ ਦੀ ਵਿਕਰੀ ਨਾਲ ਹੋਣ ਵਾਲੀ ਕਮਾਈ ਰੂਸ ਦੇ ਜੰਗੀ ਫੰਡ ਨੂੰ ਮਜ਼ਬੂਤ ਕਰ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਗੰਗਾ ਜਲ ਸੰਧੀ ਨਾਲ ਸੁਧਰ ਸਕਦਾ ਹੈ ਰਿਸ਼ਤਾ! ਬੰਗਲਾਦੇਸ਼ ਦੀ ਭਾਰਤ ਨੂੰ ਸਪੱਸ਼ਟ ਚੇਤਾਵਨੀ

ਭਾਰਤ 'ਤੇ ਪਵੇਗਾ ਵੱਡਾ ਅਸਰ 

ਭਾਰਤ ਲਈ ਇਹ ਫੈਸਲਾ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਮੱਧ ਪੂਰਬ ਦੇ ਸੰਕਟ ਕਾਰਨ ਰੂਸ ਤੋਂ ਵੱਡੀ ਮਾਤਰਾ ਵਿੱਚ ਤੇਲ ਖਰੀਦ ਰਿਹਾ ਸੀ। ਮਾਰਚ 2026 ਵਿੱਚ ਭਾਰਤ ਦੇ ਕੁੱਲ ਤੇਲ ਆਯਾਤ ਦਾ ਲਗਭਗ 50 ਫੀਸਦੀ ਹਿੱਸਾ ਰੂਸ ਤੋਂ ਸੀ। ਅਪ੍ਰੈਲ 2026 ਵਿੱਚ ਰੂਸੀ ਕੱਚੇ ਤੇਲ ਦੀ ਦਰਾਮਦ ਲਗਭਗ 1.57 ਮਿਲੀਅਨ ਬੈਰਲ ਪ੍ਰਤੀ ਦਿਨ ਰਹੀ।

ਮਾਹਿਰਾਂ ਅਨੁਸਾਰ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਕੌਮਾਂਤਰੀ ਬਾਜ਼ਾਰ ਵਿੱਚ ਉੱਚੀਆਂ ਰਹਿੰਦੀਆਂ ਹਨ, ਤਾਂ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਮੁੜ ਵਧ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ ਅਤੇ ਹੁਣ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਇਸ ਦੇ ਨਾਲ ਹੀ ਟਰੰਪ ਦਾ ਇਹ ਫੈਸਲਾ ਗਲੋਬਲ ਬਾਜ਼ਾਰ ਲਈ ਵੀ ਝਟਕਾ ਹੈ ਕਿਉਂਕਿ ਰੂਸ ਕੱਚੇ ਤੇਲ ਦਾ ਸਭ ਤੋਂ ਵੱਡਾ ਨਿਰਯਾਤਕ ਹੈ, ਜਿਸ ਨਾਲ ਭਾਰਤ ਸਮੇਤ ਦੁਨੀਆ ਭਰ ਵਿਚ ਪੈਟਰੋਲ-ਡੀਜ਼ਲ ਅਤੇ ਬਾਲਣ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਣ ਦਾ ਖਦਸ਼ਾ ਬਣ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News