ਪਾਕਿਸਤਾਨ ਦੇ ਲੋਕਾਂ ਨੂੰ ਇਕ ਹੋਰ ਝਟਕਾ, 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ''ਪੈਟਰੋਲ''

Sunday, Apr 16, 2023 - 01:32 PM (IST)

ਪਾਕਿਸਤਾਨ ਦੇ ਲੋਕਾਂ ਨੂੰ ਇਕ ਹੋਰ ਝਟਕਾ, 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ''ਪੈਟਰੋਲ''

ਇਸਲਾਮਾਬਾਦ (ਭਾਸ਼ਾ): ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਪੈਟਰੋਲ ਦੀ ਕੀਮਤ ਵਿਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ 'ਚ ਕਰੰਸੀ ਦੇ ਮੁੱਲ 'ਚ ਭਾਰੀ ਗਿਰਾਵਟ ਆਈ ਹੈ। ਅਜਿਹੇ 'ਚ ਪਹਿਲਾਂ ਹੀ ਆਸਮਾਨ ਛੂਹ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਤਾਜ਼ਾ ਵਾਧੇ ਤੋਂ ਬਾਅਦ ਪਾਕਿਸਤਾਨ 'ਚ ਪੈਟਰੋਲ ਦੀ ਕੀਮਤ ਹੁਣ 282 ਰੁਪਏ ਪ੍ਰਤੀ ਲੀਟਰ ਹੋ ਗਈ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ : ਸ਼ਾਹਬਾਜ਼ ਸਰਕਾਰ ਦੇ ਇਕ ਅਹਿਮ ਮੰਤਰੀ ਦੀ ਸੜਕ ਹਾਦਸੇ 'ਚ ਮੌਤ, ਜਾਂਚ ਜਾਰੀ

ਦੇਰ ਰਾਤ ਲਾਈਵ ਟੈਲੀਕਾਸਟ ਵਿੱਚ ਕੀਮਤਾਂ ਵਿੱਚ ਵਾਧੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਡੀਜ਼ਲ ਅਤੇ ਹਲਕੇ ਡੀਜ਼ਲ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਨ੍ਹਾਂ ਦੀ ਕੀਮਤ ਕ੍ਰਮਵਾਰ 293 ਰੁਪਏ ਅਤੇ 174.68 ਰੁਪਏ ਪ੍ਰਤੀ ਲੀਟਰ ਹੋਵੇਗੀ। ਮਿੱਟੀ ਦੇ ਤੇਲ ਦੀ ਕੀਮਤ ਵੀ 5.78 ਰੁਪਏ ਵਧ ਕੇ 186.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ "ਨਵੀਂਆਂ ਕੀਮਤਾਂ ਐਤਵਾਰ (16 ਅਪ੍ਰੈਲ) ਦੀ ਅੱਧੀ ਰਾਤ 12 ਤੋਂ ਲਾਗੂ ਹੋਣਗੀਆਂ।" ਪੈਟਰੋਲੀਅਮ ਨਿਰਯਾਤ ਕਰਨ ਵਾਲੇ ਦੇਸ਼ਾਂ ਦੇ ਸੰਗਠਨ (OPEC+) ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਉਤਪਾਦਨ ਵਿੱਚ ਕਟੌਤੀ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਕੱਚੇ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News