ਪੈਟਰੋਲ 8 ਤੇ ਡੀਜ਼ਲ 10 ਰੁਪਏ ਹੋਇਆ ਮਹਿੰਗਾ, ਨਵੀਆਂ ਕੀਮਤਾਂ ਲਾਗੂ
Tuesday, Jul 01, 2025 - 06:02 PM (IST)

ਇੰਟਰਨੈਸ਼ਨਲ ਡੈਸਕ- ਪਹਿਲਾਂ ਤੋਂ ਹੀ ਭਿਆਨਕ ਮਹਿੰਗਾਈ ਦਾ ਸਾਹਮਣਾ ਕਰ ਰਹੀ ਪਾਕਿਸਤਾਨ ਦੀ ਜਨਤਾ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨ 'ਚ ਪੈਟਰੋਲ ਦੀ ਕੀਮਤ 8.36 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 10.39 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਨਵੇਂ ਵਿੱਤੀ ਸਾਲ ਦੇ ਸ਼ੁਰੂ ਹੁੰਦੇ ਹੀ ਪਾਕਿਸਤਾਨ ਸਰਕਾਰ ਨੇ ਲਗਾਤਾਰ ਦੂਜੇ ਪਖਵਾੜੇ 'ਚ ਫਿਊਲ ਮਹਿੰਗਾ ਕਰ ਦਿੱਤਾ ਹੈ, ਜਿਸ ਨਾਲ ਗੁਆਂਢੀ ਦੇਸ਼ ਦੇ ਆਮ ਲੋਕਾਂ 'ਤੇ ਬੇਹੱਦ ਬੁਰਾ ਅਸਰ ਪਵੇਗਾ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਹਾਲ ਹੀ 'ਚ ਪੈਟਰੋਲ ਦੀ ਕੀਮਤ 'ਚ 4.80 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 7.95 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਇਹ ਵੀ ਪੜ੍ਹੋ- ਬੱਚਿਆਂ ਦੀਆਂ ਲੱਗ ਗਈਆਂ ਮੌਜਾਂ! ਹੁਣ 10 ਜੁਲਾਈ ਤੱਕ ਬੰਦ ਰਹਿਣਗੇ ਸਕੂਲ
ਪਾਕਿਸਤਾਨ 'ਚ 266.79 ਰੁਪਏ ਪ੍ਰਤੀ ਲੀਟਰ ਹੋਇਆ ਪੈਟਰੋਲ
ਵਿੱਤੀ ਵਿਭਾਗ ਦੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ 'ਚ 8.36 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਸਦੀ ਨਵੀਂ ਕੀਮਤ 258.43 ਰੁਪਏ ਤੋਂ ਵੱਧ ਕੇ 266.79 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹਾਈ-ਸਪੀਡ ਡੀਜ਼ਲ ਦੀ ਕੀਮਤ 'ਚ 10.39 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਨਾਲ ਇਸਦੀ ਕੀਮਤ 262.59 ਰੁਪਏ ਤੋਂ ਵੱਧ ਕੇ 272.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਾਕਿਸਤਾਨ 'ਚ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 1 ਜੁਲਾਈ 2025 ਤੋਂ ਲਾਗੂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਮੰਤਰੀ ਖ਼ਿਲਾਫ਼ ਦਰਜ ਹੋਈ FIR