ਪੈਟਰੋਲ 327 ਤੇ ਡੀਜ਼ਲ 375 ਰੁਪਏ ਹੋਇਆ ਮਹਿੰਗਾ! ਗੁਆਂਢੀ ਮੁਲਕ ''ਚ ਮਚੀ ਹਾਹਾਕਾਰ
Thursday, Jul 23, 2026 - 08:38 AM (IST)
ਪਾਕਿਸਤਾਨ : ਅਮਰੀਕਾ-ਈਰਾਨ ਵਿਚਕਾਰ ਚੱਲ ਰਹੀ ਜੰਗ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਗੁਆਂਢੀ ਮੁਲਕ (ਪਾਕਿ) ਦੇ ਲੋਕਾਂ ਨੂੰ ਅੱਜ ਇਕ ਵੱਡਾ ਝਟਕਾ ਲੱਗਾ। ਕੱਚੇ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ।
ਪੜ੍ਹੋ ਇਹ ਵੀ - ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
ਨਵੇਂ ਸੋਧਾਂ ਦੇ ਅਨੁਸਾਰ ਪਾਕਿਸਤਾਨ ਵਿੱਚ ਅੱਜ ਜਿੱਥੇ ਪੈਟਰੋਲ ਦੀਆਂ ਕੀਮਤਾਂ ਵਿੱਚ 6.39 ਰੁਪਏ ਦਾ ਵਾਧਾ ਕੀਤਾ ਗਿਆ, ਉਥੇ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ 7.83 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਪੈਟਰੋਲ ₹327.12 ਪ੍ਰਤੀ ਲੀਟਰ ਅਤੇ ਹਾਈ-ਸਪੀਡ ਡੀਜ਼ਲ ₹375.04 ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਨਵੀਆਂ ਕੀਮਤਾਂ 23 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਪਾਕਿਸਤਾਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਇਸ ਵਾਧੇ ਦਾ ਸਿੱਧਾ ਅਸਰ ਆਮ ਲੋਕਾਂ ਅਤੇ ਮਾਲ ਢੋਆ-ਢੁਆਈ ਦੇ ਅਧਿਕਾਰੀਆਂ 'ਤੇ ਪਵੇਗਾ।
ਪੜ੍ਹੋ ਇਹ ਵੀ - 3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
