ਪਾਕਿਸਤਾਨ 'ਚ ਫਿਰ ਵਧੀ ਪੈਟਰੋਲ-ਡੀਜਲ ਦੀ ਕੀਮਤ, 200 ਦੇ ਪਾਰ ਇਕ ਲਿਟਰ ਤੇਲ

06/03/2022 10:58:45 AM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿੱਚ ਇੱਕ ਵਾਰ ਫਿਰ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਵੀਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 30 ਰੁਪਏ ਦੇ ਵਾਧੇ ਦਾ ਐਲਾਨ ਕੀਤਾ। ਇੱਕ ਹਫ਼ਤੇ ਵਿੱਚ ਦੂਜੀ ਵਾਰ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਪਾਕਿਸਤਾਨ 'ਚ ਪੈਟਰੋਲ ਦੀ ਕੀਮਤ 209.86 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 204.15 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਸ ਤੋਂ ਪਹਿਲਾਂ ਵੀ ਬੀਤੇ ਹਫ਼ਤੇ ਪੈਟਰੋਲ ਦੀਆਂ ਕੀਮਤਾਂ 'ਚ 30 ਰੁਪਏ ਦਾ ਵਾਧਾ ਕੀਤਾ ਗਿਆ ਸੀ।

ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਵੀਰਵਾਰ ਨੂੰ ਕਿਹਾ ਕਿ 30 ਰੁਪਏ ਵਧਾਉਣ ਦੇ ਬਾਵਜੂਦ ਸਰਕਾਰ ਨੂੰ 9 ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਅਜਿਹਾ ਇਸ ਲਈ ਕਿਉਂਕਿ ਅਸੀਂ ਈਂਧਨ 'ਤੇ ਕੋਈ ਟੈਕਸ ਨਹੀਂ ਵਸੂਲ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਰੋਜ਼ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਨਾਲ ਗੱਲਬਾਤ ਕਰ ਰਹੀ ਹੈ। ਅਸੀਂ ਸਾਰੀਆਂ ਮੰਗਾਂ ਨੂੰ ਸਵੀਕਾਰ ਨਹੀਂ ਕਰ ਸਕਦੇ ਪਰ ਅਸੀਂ ਕੁਝ ਨੁਕਤਿਆਂ 'ਤੇ ਸਹਿਮਤ ਹੋ ਸਕਦੇ ਹਾਂ।

ਕਣਕ ਅਤੇ ਖੰਡ ਦੀਆਂ ਕੀਮਤਾਂ ਵਿਚ ਵਾਧਾ ਨਹੀਂ
ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਦਾ ਅਸਰ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ 'ਤੇ ਵੀ ਪੈਂਦਾ ਹੈ ਪਰ ਪਾਕਿਸਤਾਨ ਦੇ ਵਿੱਤ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਉਹ ਹੋਰ ਵਸਤੂਆਂ ਦੀਆਂ ਕੀਮਤਾਂ ਸਥਿਰ ਰਹਿਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਕਣਕ ਦਾ ਭਾਅ 70 ਰੁਪਏ ਪ੍ਰਤੀ ਕਿਲੋ ਅਤੇ 40 ਰੁਪਏ ਕਿਲੋ ਰਹੇ। ਇਸ ਤੋਂ ਪਹਿਲਾਂ ਵੀ ਕੀਮਤਾਂ 'ਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮਹਿੰਗਾਈ ਲਈ ਇਮਰਾਨ ਖਾਨ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਜਿਹਾ ਦੇਸ਼ ਨੂੰ ਦੀਵਾਲੀਏਪਣ ਤੋਂ ਬਚਾਉਣ ਲਈ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ -ਪਾਕਿਸਤਾਨ 'ਚ ਮਹਿੰਗਾਈ ਨੇ ਕੱਢੇ ਵੱਟ, ਘਿਓ 208 ਰੁਪਏ ਅਤੇ ਤੇਲ 213 ਰੁਪਏ ਹੋਇਆ ਮਹਿੰਗਾ

ਪਾਕਿ ਸਰਕਾਰ 'ਤੇ ਇਮਰਾਨ ਨੇ ਵਿੰਨ੍ਹਿਆ ਨਿਸ਼ਾਨਾ
ਪਾਕਿਸਤਾਨ 'ਚ ਤੇਲ ਦੀਆਂ ਕੀਮਤਾਂ 'ਚ 30 ਰੁਪਏ ਦੇ ਵਾਧੇ 'ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਇਕ ਵਾਰ ਫਿਰ ਭੜਕੇ ਹਨ। ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਇਮਰਾਨ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਆਯਤਿਤ ਸਰਕਾਰ ਨੇ ਪੈਟਰੋਲੀਅਮ ਦੀਆਂ ਕੀਮਤਾਂ ਵਿਚ 40 ਫੀਸਦੀ ਜਾਂ 60 ਰੁਪਏ ਪ੍ਰਤੀ ਲੀਟਰ ਦੋ ਵਾਰ ਵਾਧਾ ਕੀਤਾ ਹੈ। ਇਸ ਨਾਲ ਜਨਤਾ 'ਤੇ 900 ਅਰਬ ਰੁਪਏ ਦਾ ਬੋਝ ਵਧੇਗਾ ਅਤੇ ਬੁਨਿਆਦੀ ਲੋੜਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਵੇਗਾ। ਬਿਜਲੀ ਦੀ ਕੀਮਤ ਵਿਚ 8 ਰੁਪਏ ਦਾ ਵਾਧਾ ਪੂਰੇ ਦੇਸ਼ ਨੂੰ ਦੁਖੀ ਕਰ ਦੇਵੇਗਾ। ਮਹਿੰਗਾਈ ਦਰ ਵਿਚ 30 ਫੀਸਦੀ ਦਾ ਵਾਧਾ ਹੋ ਸਕਦਾ ਹੈ ਜੋ ਕਿ 75 ਸਾਲਾਂ ਵਿਚ ਸਭ ਤੋਂ ਵੱਧ ਹੋਵੇਗਾ। 

PunjabKesari

ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਰੂਸ ਤੋਂ ਸਸਤਾ ਤੇਲ ਖਰੀਦਣ ਦੀ ਇੱਛਾ ਨਹੀਂ ਰੱਖਦੀ ਕਿਉਂਕਿ ‘ਗੁਲਾਮ’ ਨੇਤਾ ਅਮਰੀਕਾ ਦੀ ਬਦਲੀ ਤੋਂ ਡਰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ 30 ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਭਾਰਤ ਨੇ ਤੇਲ ਦੀਆਂ ਕੀਮਤਾਂ ਵਿੱਚ 25 ਰੁਪਏ ਦੀ ਕਟੌਤੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਇਹ ਇੱਕ ਆਜ਼ਾਦ ਅਤੇ ਇੱਕ ਗੁਲਾਮ ਦੇਸ਼ ਵਿੱਚ ਫ਼ੈਸਲੇ ਲੈਣ ਵਿੱਚ ਅੰਤਰ ਨੂੰ ਦਰਸਾਉਂਦਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News