ਵੱਡੀ ਖ਼ਬਰ ; ਦੁੱਗਣੀ ਹੋਈ ਪੈਟਰੋਲ ਦੀ ਕੀਮਤ ! ਇਰਾਨ ਜੰਗ ਕਾਰਨ ਗੁਆਂਢੀ ਮੁਲਕ ਦਾ ਹੋਇਆ ਬੁਰਾ ਹਾਲ
Monday, Mar 23, 2026 - 10:06 AM (IST)
ਇੰਟਰਨੈਸ਼ਨਲ ਡੈਸਕ- ਗੁਆਂਢੀ ਦੇਸ਼ ਪਾਕਿਸਤਾਨ 'ਚ ਆਰਥਿਕ ਸੰਕਟ ਇੰਨਾ ਡੂੰਘਾ ਹੋ ਗਿਆ ਹੈ ਕਿ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਕਰ ਦਿੱਤਾ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਤੇਲ ਦੀਆਂ ਕੀਮਤਾਂ ਵਿੱਚ 200 ਫੀਸਦੀ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ 'ਚ ਹੁਣ 321.17 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਇਹੀ ਨਹੀਂ, ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਟਰਾਂਸਪੋਰਟੇਸ਼ਨ ਅਤੇ ਖੇਤੀਬਾੜੀ ਸੈਕਟਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ।
ਇਸ ਸਮੇਂ ਪਾਕਿਸਤਾਨ ਕੋਲ ਤੇਲ ਦਰਾਮਦ ਕਰਨ ਲਈ ਡਾਲਰਾਂ ਦੀ ਭਾਰੀ ਘਾਟ ਹੈ। ਅੰਤਰਰਾਸ਼ਟਰੀ ਮੁਦਰਾ ਫੰਡ (IMF) ਤੋਂ ਕਰਜ਼ਾ ਲੈਣ ਲਈ ਸਰਕਾਰ ਨੂੰ ਸਬਸਿਡੀਆਂ ਖ਼ਤਮ ਕਰਨੀਆਂ ਪੈ ਰਹੀਆਂ ਹਨ ਤੇ ਪਾਕਿਸਤਾਨੀ ਰੁਪਏ ਦੀ ਕੀਮਤ ਵੀ ਡਾਲਰ ਦੇ ਮੁਕਾਬਲੇ ਲਗਾਤਾਰ ਡਿੱਗ ਰਹੀ ਹੈ, ਜਿਸ ਕਾਰਨ ਸਰਕਾਰ ਨੂੰ ਤੇਲ ਦੀਆਂ ਕੀਮਤਾਂ 'ਚ ਵੱਡਾ ਵਾਧਾ ਕਰਨ ਲਈ ਮਜਬੂਰ ਹੋਣਾ ਪਿਆ ਹੈ। ਇਰਾਨ 'ਚ ਜਾਰੀ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਦਾ ਵੀ ਸਿੱਧਾ ਅਸਰ ਪਾਕਿਸਤਾਨ 'ਤੇ ਪੈ ਰਿਹਾ ਹੈ।
ਇਹ ਵੀ ਪੜ੍ਹੋ- ਖ਼ਤਮ ਹੋ ਜਾਵੇਗਾ ਡਾਲਰ ! ਅਮਰੀਕਾ ਦੇ 'ਗਲ਼ੇ ਦੀ ਹੱਡੀ' ਬਣ ਗਈ ਇਰਾਨ ਦੀ ਜੰਗ
ਤੇਲ ਮਹਿੰਗਾ ਹੋਣ ਕਾਰਨ ਖਾਣ-ਪੀਣ ਦੀਆਂ ਵਸਤੂਆਂ, ਸਬਜ਼ੀਆਂ ਅਤੇ ਦੁੱਧ ਦੀਆਂ ਕੀਮਤਾਂ ਵੀ ਅਸਮਾਨੀ ਚੜ੍ਹ ਗਈਆਂ ਹਨ। ਟੈਕਸੀ, ਬੱਸਾਂ ਅਤੇ ਮਾਲ ਗੱਡੀਆਂ ਦਾ ਕਿਰਾਇਆ ਵਧਣ ਕਾਰਨ ਲੋਕਾਂ ਦੀ ਜੇਬ 'ਤੇ ਭਾਰੀ ਬੋਝ ਪਿਆ ਹੈ। ਤੇਲ ਦੀ ਕਮੀ ਕਾਰਨ ਪਾਵਰ ਪਲਾਂਟਾਂ ਨੂੰ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ, ਜਿਸ ਨਾਲ ਦੇਸ਼ ਵਿੱਚ ਲੰਬੇ ਸਮੇਂ ਲਈ ਬਿਜਲੀ ਕੱਟ ਲੱਗ ਰਹੇ ਹਨ।
ਪਾਕਿਸਤਾਨ ਵਿੱਚ ਅੱਜ (23 ਮਾਰਚ) 'ਪਾਕਿਸਤਾਨ ਦਿਵਸ' ਮਨਾਇਆ ਜਾ ਰਿਹਾ ਹੈ, ਪਰ ਮਹਿੰਗਾਈ ਦੇ ਇਸ ਵੱਡੇ ਝਟਕੇ ਨੇ ਜਸ਼ਨਾਂ ਨੂੰ ਫਿੱਕਾ ਕਰ ਦਿੱਤਾ ਹੈ। ਸਥਿਤੀ 'ਗ੍ਰਹਿ ਯੁੱਧ' ਵਰਗੇ ਹਾਲਾਤਾਂ ਵੱਲ ਵਧ ਰਹੀ ਹੈ ਕਿਉਂਕਿ ਲੋਕ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਫਿਲਹਾਲ ਇਨ੍ਹਾਂ ਕੀਮਤਾਂ 'ਚ ਕਟੌਤੀ ਦੇ ਕੋਈ ਆਸਾਰ ਦਿਖ ਨਹੀਂ ਰਹੇ, ਕਿਉਂਕਿ ਇਰਾਨ 'ਚ ਛਿੜੀ ਜੰਗ ਹੀ ਇਸ ਦੀ ਵੱਡੀ ਵਜ੍ਹਾ ਹੈ ਤੇ ਇਹ ਜੰਗ ਹਾਲੇ ਰੁਕਣ ਦਾ ਨਾਂ ਨਹੀਂ ਲੈ ਰਹੀ।
ਇਹ ਵੀ ਪੜ੍ਹੋ- ਤੇਲ-ਗੈਸ ਦੀ ਕਿੱਲਤ ਵਿਚਾਲੇ Strait Of Hormuz ਬਾਰੇ ਇਰਾਨ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
