ਪਾਕਿਸਤਾਨ 'ਚ ਮੁੜ ਫਟਿਆ ਮਹਿੰਗਾਈ ਬੰਬ, 160 ਰੁਪਏ ਲੀਟਰ ਪਹੁੰਚੇ ਪੈਟਰੋਲ ਦੇ ਭਾਅ
Thursday, Feb 17, 2022 - 09:24 AM (IST)
ਇਸਲਾਮਾਬਾਦ (ਏ. ਐੱਨ. ਆਈ.)- ਕਰਜ਼ੇ ਦੇ ਬੋਝ ਹੇਠਾਂ ਦੱਬੇ ਪਾਕਿਸਤਾਨ ਦੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿਚ 12.03 ਰੁਪਏ ਪ੍ਰਤੀ ਲੀਟਰ ਅਤੇ ਹਾਈ ਸਪੀਡ ਡੀਜ਼ਲ ਦੀਆਂ ਕੀਮਤਾਂ ਵਿਚ 9.53 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਲਾਈਟ ਡੀਜ਼ਲ ਦੀ ਕੀਮਤ ਵਿਤਚ 9.43 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਗਿਆ ਹੈ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ ਵੀ 10.08 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ ਗਏ ਹਨ। ਪੈਟਰੋਲੀਅਮ ਪ੍ਰੋਡਕਟਸ ਦੀਆਂ ਕੀਮਤਾਂ ਵਿਚ ਨਵੇਂ ਵਾਧੇ ਤੋਂ ਬਾਅਦ ਪਾਕਿਸਤਾਨ ਵਿਚ ਪੈਟਰੋਲ ਦੀਆਂ ਕੀਮਤਾਂ 160 ਰੁਪਏ ਪ੍ਰਤੀ ਲੀਟਰ ਅਤੇ ਹਾਈ ਸਪੀਡ ਡੀਜ਼ਲ ਦੀਆਂ ਕੀਮਤਾਂ 144.62 ਰੁਪਏ ਤੋਂ ਵਧਾ ਕੇ 154.15 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸਿੰਗਾਪੁਰ ਵਿਖੇ ਸਮੁੰਦਰ ’ਚ ਡੁੱਬ ਕੇ ਪੰਜਾਬੀ ਨੌਜਵਾਨ ਦੀ ਮੌਤ
ਇਸ ਤੋਂ ਇਲਾਵਾ ਲਾਈਟ ਡੀਜ਼ਲ ਆਇਲ ਦੇ ਭਾਅ 114.54 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 123.97 ਰੁਪਏ ਕਰ ਦਿੱਤੇ ਗਏ ਹਨ। ਮਿੱਟੀ ਤੇ ਤੇਲ ਦੀਆਂ ਕੀਮਤਾਂ 116.48 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 126.56 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇੰਨਾ ਹੀ ਨਹੀਂ, ਹਵਾਈ ਜਹਾਜ਼ ਵਿਚ ਵਰਤੇ ਜਾਣ ਵਾਲੇ ਜੈੱਟ ਫਿਊਲ ਦੇ ਭਾਅ ਵਿਚ ਵੀ 11 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਤੋਂ ਬਾਅਦ ਇਸਦੇ ਭਾਅ 140.65 ਰੁਪਏ ਪ੍ਰਤੀ ਲੀਟਰ ਹੋ ਗਏ ਹਨ। ਇਸ ਤੋਂ ਇਲਾਵਾ ਜੈੱਟ ਫਿਊਲ (ਐਥਨਾਲ ਪੈਟਰੋਲ) ਦੇ ਭਾਅ ਵਿਚ ਵੀ 10 ਰੁਪਏ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਸਦੀ ਕੀਮਤ 157.35 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਐਮਰਜੈਂਸੀ ਲਾਗੂ ਹੁੰਦੇ ਹੀ ਟਰੱਕਾਂ ਵਾਲਿਆਂ ਦੀ ਹੜਤਾਲ ਖ਼ਤਮ, ਪੁਲਸ ਮੁਖੀ ਵੱਲੋਂ ਅਸਤੀਫ਼ਾ
ਟਰਾਂਸਪੋਰਟਰਾਂ ਨੇ ਦਿੱਤੀ ਵ੍ਹੀਲ-ਜਾਮ ਸਟ੍ਰਾਈਕ ਦੀ ਧਮਕੀ, ਕਿਰਾਇਆ ਵਧਾਉਣ ਦੀ ਕੀਤੀ ਅਪੀਲ
ਆਲ ਪਾਕਿਸਤਾਨ ਪੈਟਰੋਲੀਅਮ ਟਰਾਂਸਪੋਰਟਰਾਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਟਰਾਂਸਪੋਰਟ ਦੇ ਕਿਰਾਏ ਵਿਚ ਵਾਧਾ ਨਹੀਂ ਕੀਤਾ ਤਾਂ ਉਹ ਅਣਮਿੱਥੇ ਵਿਰੋਧ ਪ੍ਰਦਰਸ਼ਨ ਕਰਨਗੇ ਕਿਉਂਕਿ 2011 ਤੋਂ ਕਿਰਾਏ ’ਚ ਕੋਈ ਤਬਦੀਲੀ ਨਹੀਂ ਹੋਈ ਹੈ। ਉਨ੍ਹਾਂ ਨੇ ਦੇਸ਼ਭਰ ਵਿਚ ਈਂਧਨ ਦੀ ਸਪਲਾਈ ਵਿਚ ਕਟੌਤੀ ਦੀ ਚਿਤਾਵਨੀ ਦਿੱਤੀ ਹੈ। ਆਇਲ ਟੈਂਕਰ ਆਨਰਸ ਐਸੋਸੀਏਸ਼ਨ ਦੇ ਬੁਲਾਰੇ ਇਸਰਾਰ ਅਹਿਮਦ ਸ਼ਿਨਵਾਰੀ ਨੇ ਕਿਹਾ ਕਿ ਜੇਕਰ ਵਿਰੋਧ ਦੇ ਇਕ ਹਫਤੇ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆ ਗਈਆਂ ਤਾਂ ਉਹ ਵ੍ਹੀਲ-ਜਾਮ ਹੜਤਾਲ ਦਾ ਸੱਦਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸਾਡੇ 40,000 ਮੈਂਬਰ ਵਿਰੋਧ ਦਾ ਹਿੱਸਾ ਹਨ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।