ਅਮਰੀਕਾ 'ਚ 18 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਬੂਸਟਰ ਡੋਜ਼ ਦੇਣ ਦੀ ਤਿਆਰੀ, ਜਾਣੋ ਵਜ੍ਹਾ
Wednesday, Nov 10, 2021 - 10:05 PM (IST)
ਵਾਸ਼ਿੰਗਟਨ : ਦੁਨੀਆ ਭਰ 'ਚ ਕੋਰੋਨਾ ਮਹਾਮਾਰੀ ਦਾ ਕਹਿਰ ਹਾਲੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਅਮਰੀਕਾ, ਯੂਰਪ ਸਮੇਤ ਦੁਨੀਆ ਦੇ ਕਈ ਹਿੱਸਿਆਂ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਤਹਿਤ ਅਮਰੀਕਾ ਨੇ ਹੁਣ ਆਪਣੀ ਸਾਰੀ ਬਾਲਗ ਆਬਾਦੀ ਨੂੰ ਵੈਕਸੀਨ ਦੀ ਬੂਸਟਰ ਡੋਜ਼ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਟੈਕਸਾਸ : ਐਸਟ੍ਰੋਵਰਲਡ ਮਿਊਜ਼ਿਕ ਫੈਸਟੀਵਲ ਹਾਦਸੇ ਲਈ ਟ੍ਰੈਵਿਸ ਸਕਾਟ ਤੇ ਡਰੇਕ ’ਤੇ ਕੀਤਾ ਮੁਕੱਦਮਾ
ਯੂ. ਐੱਸ. ਵੈਕਸੀਨ ਕੰਪਨੀ ਫਾਈਜ਼ਰ ਨੇ ਮੰਗਲਵਾਰ ਨੂੰ ਯੂ. ਐੱਸ. ਰੈਗੂਲੇਟਰਾਂ ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਵੈਕਸੀਨ ਦੀਆਂ ਬੂਸਟਰ ਖੁਰਾਕਾਂ ਦੀ ਆਗਿਆ ਦੇਣ ਲਈ ਕਿਹਾ। ਅਮਰੀਕਾ ਵੱਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਉੱਥੇ ਛੁੱਟੀਆਂ ਅਤੇ ਯਾਤਰਾ ਸ਼ੁਰੂ ਹੋਣ ਵਾਲੀ ਹੈ। ਅਜਿਹੇ 'ਚ ਲੋਕਾਂ ਦੀ ਵਧਦੀ ਭੀੜ ਨਾਲ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਵੀ ਵੱਧ ਸਕਦਾ ਹੈ। ਇਸ ਦੇ ਮੱਦੇਨਜ਼ਰ ਅਮਰੀਕਾ ਨੇ ਇਹ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸਤੰਬਰ 'ਚ ਯੂ. ਐੱਸ. 'ਚ ਬਜ਼ੁਰਗ ਲੋਕਾਂ ਅਤੇ ਖ਼ਾਸ ਤੌਰ 'ਤੇ ਕਮਜ਼ੋਰ ਪ੍ਰਤੀਰੋਧਕ ਸ਼ਕਤੀ ਵਾਲੇ ਲੋਕਾਂ ਨੂੰ ਵਾਇਰਸ ਕਾਰਨ ਕਮਜ਼ੋਰ ਹੋਣ ਵਾਲੇ ਲੋਕਾਂ ਨੂੰ ਵੈਕਸੀਨ ਦੀਆਂ ਬੂਸਟਰ ਖੁਰਾਕਾਂ ਨੂੰ ਲਾਗੂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਨਿਊਜ਼ੀਲੈਂਡ 'ਚ ਵੈਕਸੀਨ-ਤਾਲਾਬੰਦੀ ਦੇ ਵਿਰੋਧ 'ਚ ਲੋਕਾਂ ਨੇ ਸੰਸਦ ਦੇ ਸਾਹਮਣੇ ਕੱਢੀ ਰੈਲੀ
ਦੱਸਣਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਅਤੇ ਕਈ ਗੈਰ-ਸਰਕਾਰੀ ਸੰਗਠਨਾਂ ਨੇ ਬੂਸਟਰ ਖੁਰਾਕਾਂ ਨੂੰ ਲਾਗੂ ਕਰਨ ਦੇ ਅਮਰੀਕੀ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਜਦੋਂ ਕਿ ਕਈ ਦੇਸ਼ਾਂ 'ਚ ਟੀਕਾਕਰਨ ਦੀ ਦਰ ਹਾਲੇ ਵੀ ਬਹੁਤ ਘੱਟ ਹੈ, ਅਮੀਰ ਦੇਸ਼ਾਂ ਨੇ ਬੂਸਟਰ ਖੁਰਾਕਾਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਗਰੀਬ ਦੇਸ਼ਾਂ ਲਈ ਵੈਕਸੀਨ ਦੇ ਉਪਲਬਧ ਹੋਣ ਦੀ ਸੰਭਾਵਨਾ ਹੋਰ ਘਟ ਗਈ ਹੈ।
ਇਹ ਵੀ ਪੜ੍ਹੋ : ਪਾਕਿ 'ਚ ਕੋਰੋਨਾ ਇਨਫੈਕਸ਼ਨ ਦਰ ਮਾਰਚ 2020 ਤੋਂ ਬਾਅਦ ਹੇਠਲੇ ਪੱਧਰ 'ਤੇ
ਯੂਰਪ ਟੀਕਾਕਰਨ 'ਚ ਅਮਰੀਕਾ ਤੋਂ ਪਿੱਛੇ
ਅਮਰੀਕੀ ਟੀ. ਵੀ. ਚੈਨਲ ਐੱਨ. ਬੀ. ਸੀ. ਦੀ ਇਕ ਰਿਪੋਰਟ ਅਨੁਸਾਰ ਯੂਰਪ ਟੀਕਾਕਰਨ ਦੇ ਮਾਮਲੇ 'ਚ ਅਮਰੀਕਾ ਤੋਂ ਬਹੁਤ ਪਿੱਛੇ ਹੈ। ਅਮਰੀਕਾ ਦੀ ਕੁੱਲ ਆਬਾਦੀ ਦਾ 67 ਫੀਸਦੀ ਅਜਿਹਾ ਹੈ, ਜਿਨ੍ਹਾਂ ਨੂੰ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਮਿਲੀ ਹੈ। ਯੂਰਪ ਵਿਚ ਸਭ ਤੋਂ ਵੱਧ ਦਰ ਪੁਰਤਗਾਲ ਵਿਚ ਹੈ, ਜਿੱਥੇ 87 ਫੀਸਦੀ ਆਬਾਦੀ ਨੇ ਖੁਰਾਕ ਲਈ ਹੈ। ਹੁਣ ਸੰਭਾਵਨਾ ਹੈ ਕਿ ਯੂਰਪ ਦੇ ਕਈ ਦੇਸ਼ ਵੀ ਬੂਸਟਰ ਡੋਜ਼ ਲਗਾਉਣ ਦੀ ਮੁਹਿੰਮ ਤੇਜ਼ ਕਰਨਗੇ। ਇਸ ਦੌਰਾਨ ਚੁਣੌਤੀ ਬਣੀ ਹੋਈ ਹੈ ਕਿ ਯੂਰਪੀਅਨ ਦੇਸ਼ਾਂ ਵਿਚ ਸਥਿਤੀ ਨੂੰ ਕਿਵੇਂ ਸੁਧਾਰਿਆ ਜਾਵੇ ਜਿਨ੍ਹਾਂ ਵਿਚ ਟੀਕਾਕਰਨ ਦੀ ਦਰ ਘੱਟ ਹੈ।
ਇਹ ਵੀ ਪੜ੍ਹੋ : ਕੋਵੈਕਸੀਨ ਤੇ ਕੋਵਿਸ਼ੀਲਡ ਨੂੰ 96 ਦੇਸ਼ਾਂ 'ਚ ਮਿਲੀ ਮਾਨਤਾ, ਜਾਣੋ ਕਿਹੜੇ-ਕਿਹੜੇ ਦੇਸ਼ ਇਸ ਲਿਸਟ 'ਚ ਹਨ ਸ਼ਾਮਲ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।