ਫਿਲੀਪੀਨਜ਼ ਦੇ ਰਾਸ਼ਟਰਪਤੀ ਨੇ ਕੀਤੀ ਮਹਿਲਾ ਸਹਾਇਕ ਨਾਲ ਘਟੀਆ ਕਰਤੂਤ ਕਰਨ ਦੀ ਕੋਸ਼ਿਸ਼, ਵੀਡੀਓ ਵਾਇਰਲ

Tuesday, Mar 30, 2021 - 03:39 PM (IST)

ਮਨੀਲਾ : ਫਿਲੀਪੀਨਜ਼ ਦੇ ਰਾਸ਼ਟਰਪਤੀ ਰੋਡਰਿਗੋ ਦੁਤੇਰਤੇ ਅਕਸਰ ਵਿਵਾਦਾਂ ਵਿਚ ਘਿਰੇ ਰਹਿੰਦੇ ਹਨ। ਇਸ ਵਾਰ ਵੀ ਉਨ੍ਹਾਂ ਨੇ ਕੁੱਝ ਅਜਿਹਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਆਲੋਚਨਾ ਕੀਤੀ ਜਾ ਰਹੀ ਹੈ। ਦਰਅਸਲ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਦੁਤੇਰਤੇ ਨੂੰ ਉਨ੍ਹਾਂ ਦੇ ਘਰ ਵਿਚ ਇਕ ਮਹਿਲਾ ਸਹਾਇਕ ਦੇ ਪ੍ਰਾਈਵੇਟ ਪਾਰਟ ਨੂੰ ਛੂਹਣ ਦੀ ਕੋਸ਼ਿਸ਼ ਕਰਦੇ ਹੋਏ ਦੇਖਿਆ ਗਿਆ।

ਇਹ ਵੀ ਪੜ੍ਹੋ: ਇਤਿਹਾਸਕ ਫ਼ੈਸਲਾ: 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਦੇ ਮਾਮਲੇ ’ਚ ਦੋਸ਼ੀ ਨੂੰ ਮੌਤ ਦੀ ਸਜ਼ਾ

 

ਦੱਸ ਦੇਈਏ ਕਿ ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਸੋਸ਼ਲ ਮੀਡੀਆ ’ਤੇ ਦੁਤੇਰਤੇ ਦੀ ਕਾਫ਼ੀ ਨਿੰਦਾ ਕੀਤੀ ਜਾ ਰਹੀ ਹੈ। ਅਜਿਹੇ ਵਿਚ ਇਸ ਮਾਮਲੇ ’ਤੇ ਸਫ਼ਾਈ ਦਿੰਦੇ ਹੋਏ ਪ੍ਰੈਸੀਡੈਂਸ਼ੀਅਲ ਪੈਲੇਸ ਨੇ ਵੀ ਇਕ ਬਿਆਨ ਜਾਰੀ ਕੀਤਾ ਹੈ। ਪ੍ਰੈਜ਼ੀਡੈਂਸ਼ੀਅਲ ਪੈਲੇਸ ਵੱਲੋਂ ਕਿਹਾ ਗਿਆ ਹੈ ਕਿ ਦੁਤੇਰਤੇ ਵੀਡੀਓ ਵਿਚ ਸਿਰਫ਼ ਪਲੇਫੁਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੱਖਣੀ ਕੋਰੀਆ ਵਿਚ ਇਕ ਭਾਸ਼ਣ ਦੌਰਾਨ ਦੁਤੇਰਤੇ ਨੇ ਇਕ ਵਿਦੇਸ਼ੀ ਫਿਲੀਪੀਨੋ ਕਾਰਜਕਰਤਾ ਨੂੰ ਕਿੱਸ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਕਾਫ਼ੀ ਆਲੋਚਨਾ ਹੋਈ ਸੀ।

ਇਹ ਵੀ ਪੜ੍ਹੋ: ਭਾਰਤ ਦੇ ਵਿਦੇਸ਼ੀ ਨਾਗਰਿਕਾਂ ਲਈ ਵੱਡੀ ਖ਼ਬਰ, ਹੁਣ ਯਾਤਰਾ ਦੌਰਾਨ ਨਾਲ ਨਹੀਂ ਰੱਖਣਾ ਪਏਗਾ ਪੁਰਾਣਾ ਪਾਸਪੋਰਟ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News