ਫਿਲੀਪੀਨਜ਼ ''ਚ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਐਸਟ੍ਰਾਜ਼ੇਨੇਕਾ ਟੀਕਾ ਲਗਾਉਣ ''ਤੇ ਰੋਕ

Thursday, Apr 08, 2021 - 05:41 PM (IST)

ਫਿਲੀਪੀਨਜ਼ ''ਚ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਐਸਟ੍ਰਾਜ਼ੇਨੇਕਾ ਟੀਕਾ ਲਗਾਉਣ ''ਤੇ ਰੋਕ

ਮਨੀਲਾ (ਭਾਸ਼ਾ): ਫਿਲੀਪੀਨਜ਼ ਦੇ ਸਿਹਤ ਅਧਿਕਾਰੀਆਂ ਨੇ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਕੋਵਿਡ-19 ਵਿਰੋਧੀ ਐਸਟ੍ਰਾਜ਼ੇਨੇਕਾ ਟੀਕਾ ਲਗਾਏ ਜਾਣ 'ਤੇ ਅਸਥਾਈ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਖੂਨ ਦੇ ਥੱਕੇ ਜੰਮਣ ਦੀਆਂ ਖ਼ਬਰਾਂ ਆਉਣ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਯੂਰਪੀ ਮੈਡੀਸਨ ਏਜੰਸੀ ਨੇ ਬੁੱਧਵਾਰ ਨੂੰ ਅਜਿਹੀ ਸੰਭਾਵਨਾ ਜਤਾਈ ਸੀ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਦਾ ਖ਼ੌਫ਼, ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਗਾਈ ਅਸਥਾਈ ਰੋਕ

ਭਾਵੇਂਕਿ ਉਸ ਨੇ ਬਾਲਗਾਂ ਨੂੰ ਟੀਕਾ ਲਗਾਉਣ ਲਈ ਕੋਈ ਉਮਰ ਸੀਮਾ ਨਹੀਂ ਦੱਸੀ ਸੀ। ਸਿਹਤ ਵਿਭਾਗ ਅਤੇ ਖਾਧ ਅਤੇ ਮੈਡੀਕਲ ਪ੍ਰਸ਼ਾਸਨ (ਐੱਫ.ਡੀ.ਏ.) ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਹਰ ਐਸਟ੍ਰਾਜ਼ੇਨੇਕਾ ਟੀਕਾ ਲਗਾਉਣ 'ਤੇ ਪੈਣ ਨਾਲੇ ਮਾੜੇ ਪ੍ਰਭਾਵਾਂ ਨਾਲ ਸਬੰਧਤ ਜਾਣਕਾਰੀ ਦੀ ਸਮੀਖਿਆ ਕਰ ਰਹੇ ਹਨ। ਫਿਲੀਪੀਨਜ਼ ਵਿਚ ਕੋਵਿਡ-19 ਤੋਂ ਬਚਾਅ ਲਈ ਐਸਟ੍ਰਾਜ਼ੇਨੇਕਾ ਅਤੇ ਚੀਨ ਵਿਚ ਸਥਿਤ ਸਿਨੋਵੇਕ ਬਾਇਓਟੇਕ ਵੱਲੋਂ ਵਿਕਸਿਤ ਟੀਕੇ ਲਗਾਏ ਜਾ ਰਹੇ ਹਨ।


author

Vandana

Content Editor

Related News