ਫਿਲੀਪੀਨਜ਼ ''ਚ ਕੋਰੋਨਾ ਦੇ 1,678 ਨਵੇਂ ਮਾਮਲੇ ਆਏ ਸਾਹਮਣੇ

Tuesday, Jul 28, 2020 - 05:26 PM (IST)

ਫਿਲੀਪੀਨਜ਼ ''ਚ ਕੋਰੋਨਾ ਦੇ 1,678 ਨਵੇਂ ਮਾਮਲੇ ਆਏ ਸਾਹਮਣੇ

ਮਨੀਲਾ (ਵਾਰਤਾ) : ਫਿਲੀਪੀਨਜ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1,678 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 83,673 ਹੋ ਗਈ। ਸਿਹਤ ਵਿਭਾਗ ਨੇ ਦੱਸਿਆ ਕਿ ਇਸ ਦੌਰਾਨ 173 ਲੋਕ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਮੁਕਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 26,617 ਹੋ ਗਈ। ਵਿਭਾਗ ਨੇ ਦੱਸਿਆ ਕਿ 4 ਹੋਰ ਮਰੀਜ਼ਾਂ ਦੀ ਮੌਤ ਦੇ ਬਾਅਦ ਮਰਨ ਵਾਲਿਆਂ ਦਾ ਅੰਕੜਾ 1,947 ਹੋ ਗਿਆ ਹੈ।

ਫਿਲੀਪੀਨਜ਼ ਵਿਚ ਅਰਥ ਵਿਵਸਥਾ ਨੂੰ ਫਿਰ ਤੋਂ ਸ਼ੁਰੂ ਕਰਣ ਲਈ ਜੂਨ ਦੀ ਸ਼ੁਰੂਆਤ ਵਿਚ ਕੁਆਰੰਟੀਨ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਸੀ, ਜਿਸ ਦੇ ਬਾਅਦ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਵੇਖਿਆ ਗਿਆ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸਿਹਤ ਮਾਪਦੰਡ ਦੇ ਖ਼ਰਾਬ ਅਨੁਪਾਲਨ ਵਾਲੇ ਖ਼ੇਤਰਾਂ ਵਿਚ ਸਮੁਦਾਇਕ ਪ੍ਰਸਾਰਣ ਕਾਰਨ ਪੀੜਤਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਇਸ ਦੇ ਇਲਾਵਾ ਜਾਂਚ ਦੀ ਗਿਣਤੀ ਵਧਣ ਕਾਰਨ ਵੀ ਜ਼ਿਆਦਾ ਗਿਣਤੀ ਵਿਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਰਾਸ਼ਟਰਪਤੀ ਰੋਡਰਿਗੋ ਦੁਤੇਰਤੇ ਨੇ ਸੋਮਵਾਰ ਨੂੰ ਕਿਹਾ ਕਿ ਇਸ ਸਮੇਂ ਅਰਥ ਵਿਵਸਥਾ ਨੂੰ ਫਿਰ ਤੋਂ ਖੋਲ੍ਹਣਾ ਅਕਲਮੰਦੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਅਜੇ ਵੀ ਕੁਆਰੰਟੀਨ ਪਾਬੰਦੀਆਂ ਵਿਚ ਢਿੱਲ ਦੇਣ ਲਈ ਤਿਆਰ ਨਹੀਂ ਹੈ।


author

cherry

Content Editor

Related News