ਫਿਲੀਪੀਨ 'ਚ ਦੋ ਵਾਰ ਆਇਆ ਭੂਚਾਲ, ਮਰਨ ਵਾਲਿਆਂ ਦੀ ਗਿਣਤੀ ਹੋਈ 16

04/23/2019 3:34:29 PM

ਮਨੀਲਾ— ਫਿਲੀਪੀਨ 'ਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ 'ਚ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਜਾਣਕਾਰੀ ਮੁਤਾਬਕ ਇੱਥੇ 6.1 ਤੀਬਰਤਾ ਦਾ ਭੂਚਾਲ ਆਇਆ ਸੀ। ਮੰਗਲਵਾਰ ਨੂੰ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਕਈ ਇਮਾਰਤਾਂ ਵੀ ਨੁਕਸਾਨੀਆਂ ਗਈਆਂ। ਇਕ ਸਟੋਰ ਢਹਿ ਜਾਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇੱਥੇ 81 ਲੋਕ ਜ਼ਖਮੀ ਹੋ ਗਏ ਅਤੇ ਹੋਰ 14 ਲਾਪਤਾ ਹਨ। ਸਥਾਨਕ ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ 'ਚ ਇਸ ਦੀ ਡੂੰਘਾਈ 12 ਕਿਲੋਮੀਟਰ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਫਿਲੀਪੀਨ 'ਚ ਭੂਚਾਲ ਦੇ ਤੇਜ਼ ਝਟਕਿਆਂ ਮਗਰੋਂ ਇਕ ਵਾਰ ਭੂਚਾਲ ਆਇਆ ਪਰ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੂਜੀ ਵਾਰ ਭੂਚਾਲ ਆਉਣ ਕਾਰਨ ਸਭ ਲੋਕ ਡਰ ਗਏ ਅਤੇ ਸੁਰੱਖਿਆ ਕਾਰਨਾਂ ਕਰਕੇ ਘਰਾਂ 'ਚੋਂ ਬਾਹਰ ਆ ਗਏ।