ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!
Monday, May 12, 2025 - 10:53 AM (IST)

ਵੈਨਕੂਵਰ (ਮਲਕੀਤ ਸਿੰਘ)- ਪਿਛਲੇ ਮਹੀਨੇ ਮੁਕੰਮਲ ਹੋਈਆਂ ਕੈਨੇਡਾ ਦੀਆਂ ਫੈਡਰਲ ਚੋਣਾਂ 'ਚ ਪ੍ਰਮੁੱਖ ਵਿਰੋਧੀ ਪਾਰਟੀ ਕੰਜ਼ਰਵੇਟਿਵ ਚੋਣ ਹਾਰ ਗਈ ਸੀ। ਚੋਣ ਹਾਰ ਚੁੱਕੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੋਇਲੀਵਰੇ ਵੱਲੋਂ ਹੁਣ ਅਲਬਰਟਾ ਦੇ ਰਿਵਰ ਕਲੋਫਟ ਹਲਕੇ ਤੋਂ ਜਿਮਨੀ ਚੋਣ ਲੜਨ ਦੀਆਂ ਕਿਆਸ ਅਰਾਈਆਂ ਦੀ ਸਿਆਸੀ ਚਰਚਾ ਚੱਲ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ-UK ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ, ਇਮੀਗ੍ਰੇਸਨ ਨਿਯਮ ਹੋਣਗੇ ਸਖ਼ਤ
ਪ੍ਰਾਪਤ ਵੇਰਵਿਆਂ ਮੁਤਾਬਕ ਅਲਬਰਟਾ ਦੇ ਰਿਵਰ ਕਲੋਬਟ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਚੋਣ ਜਿੱਤ ਚੁੱਕੇ ਇੱਕ ਐਮ.ਪੀ ਡੀਮੀਅਨ ਕੁਰੇਕ ਵੱਲੋਂ ਆਪਣੀ ਪਾਰਟੀ ਦੇ ਆਗੂ ਪਿਅਰੇ ਪੋਇਲੀਵਰੇ ਨੂੰ ਆਪਣੀ ਸੀਟ ਤੋਂ ਜਿਮਨੀ ਚੋਣ ਲੜਨ ਦੀ ਪੇਸ਼ਕਸ਼ ਕੀਤੀ ਗਈ ਹੈ ਤਾਂ ਜੋ ਪੋਇਲੀਵਰੇ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਪਾਰਲੀਮੈਂਟ ਪਹੁੰਚ ਸਕਣ| ਜ਼ਿਕਰਯੋਗ ਹੈ ਕਿ ਰਾਜਧਾਨੀ ਔਟਵਾ ਦੇ ਕਾਰਲਟਨ ਹਲਕੇ ਤੋਂ ਪਿਅਰੇ ਪੋਇਲੀਵਰੇ ਲਿਬਰਲ ਉਮੀਦਵਾਰ ਤੋਂ ਚੋਣ ਹਾਰ ਗਏ ਸਨ|
ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਅਰਮਨਪ੍ਰੀਤ ਸਿੰਘ ਨੇ ਵਧਾਇਆ ਭਾਈਚਾਰੇ ਦਾ ਮਾਣ, ਹਾਸਲ ਕੀਤੀ ਵੱਡੀ ਉਪਲਬਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।