ਵੱਡੀ ਖ਼ਬਰ : 12 ਭਾਰਤੀਆਂ ਨੂੰ ਲਿਜਾ ਰਹੇ ਜਹਾਜ਼ ਦੀ ਕਾਠਮੰਡੂ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ
Wednesday, Apr 16, 2025 - 05:59 PM (IST)

ਕਾਠਮੰਡੂ (ਪੀ.ਟੀ.ਆਈ.)- ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ 12 ਭਾਰਤੀਆਂ ਨੂੰ ਲੈ ਕੇ ਜਾ ਰਹੇ ਇੱਕ ਜਹਾਜ਼ ਨੂੰ ਕਾਠਮੰਡੂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ ਕਿਉਂਕਿ ਇਸ ਦੇ ਹਾਈਡ੍ਰੌਲਿਕ ਸਿਸਟਮ ਵਿੱਚ ਨੁਕਸ ਪੈ ਗਿਆ। ਇੱਕ ਏਅਰਲਾਈਨ ਅਧਿਕਾਰੀ ਨੇ ਦੱਸਿਆ ਕਿ ਮਾਊਂਟ ਐਵਰੈਸਟ ਖੇਤਰ ਦੇ ਪ੍ਰਵੇਸ਼ ਦੁਆਰ ਲੁਕਲਾ ਤੋਂ ਰਾਮੇਛਾਪ ਜਾ ਰਹੇ ਨਿੱਜੀ ਸੀਤਾ ਏਅਰ ਦੇ ਜਹਾਜ਼ ਨੂੰ ਜਹਾਜ਼ ਵਿੱਚ ਤਕਨੀਕੀ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਨੂੰ ਚੁਣੌਤੀ, ਇੱਕ ਭਾਰਤੀ ਸਮੇਤ ਚਾਰ ਵਿਦਿਆਰਥੀਆਂ ਨੇ ਦੇਸ਼ ਨਿਕਾਲੇ ਵਿਰੁੱਧ ਮੁਕੱਦਮਾ ਕੀਤਾ ਦਾਇਰ
ਅਧਿਕਾਰੀ ਨੇ ਦੱਸਿਆ ਕਿ ਡੋਰਨੀਅਰ ਜਹਾਜ਼ ਵਿੱਚ 12 ਭਾਰਤੀ, ਦੋ ਨੇਪਾਲੀ ਅਤੇ ਤਿੰਨ ਚਾਲਕ ਦਲ ਦੇ ਮੈਂਬਰ ਸਵਾਰ ਸਨ। ਜਹਾਜ਼ ਦੇ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਇਸਨੂੰ ਟਰੈਕਟਰ ਦੀ ਮਦਦ ਨਾਲ ਪਾਰਕਿੰਗ ਵਿੱਚ ਲਿਜਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਜਹਾਜ਼ ਵਿੱਚ "ਹਾਈਡ੍ਰੌਲਿਕ ਦਬਾਅ" ਦੀ ਘਾਟ ਦੇ ਸੰਕੇਤ ਮਿਲੇ ਹਨ। ਚੰਗੀ ਗੱਲ ਇਹ ਹੈ ਕਿ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।