ਇਕ ਹੋਰ ਜਹਾਜ਼ ਕ੍ਰੈਸ਼ ! ਹੋਈਆਂ ਦਰਦਨਾਕ ਮੌਤਾਂ
Monday, Aug 18, 2025 - 03:41 PM (IST)

ਇੰਟਰਨੈਸ਼ਨਲ ਡੈਸਕ- ਕਜ਼ਾਕਿਸਤਾਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਅਕਮੋਲਾ ਖੇਤਰ ਦੇ ਤਸੇਲੀਨੋਗ੍ਰਾਡ ਜ਼ਿਲ੍ਹੇ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ, ਜਿਸ ਕਾਰਨ ਪਾਇਲਟ ਤੇ ਇੱਕ ਯਾਤਰੀ ਦੀ ਦਰਦਨਾਕ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਇੱਕ ਏਅਰੋਸਟਾਰ R40F UP-LA229 ਜਹਾਜ਼ ਸੀ, ਜੋ ਕਿ ਉਡਾਣ ਦੌਰਾਨ ਅੱਗ ਲੱਗਣ ਤੋਂ ਬਿਨਾਂ ਹੀ ਹਾਦਸਾਗ੍ਰਸਤ ਹੋ ਗਿਆ।
ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਬਿਆਨ 'ਚ ਦੱਸਿਆ ਗਿਆ ਹੈ ਕਿ ਉਕਤ ਹਵਾਈ ਹਾਦਸੇ ਦੀ ਜਾਂਚ ਲਈ ਨਿਯਮਾਂ ਦੇ ਅਨੁਸਾਰ ਇੱਕ ਕਮਿਸ਼ਨ ਸਥਾਪਤ ਕੀਤਾ ਗਿਆ ਹੈ ਤੇ ਜਾਂਚ ਲਈ ਮੰਤਰਾਲੇ ਨੇ ਵਿਭਾਗ ਦੇ ਸਟਾਫ ਨੂੰ ਹਾਦਸੇ ਵਾਲੀ ਥਾਂ 'ਤੇ ਭੇਜ ਦਿੱਤਾ ਹੈ।
ਇਕ ਰਿਪੋਰਟ ਅਨੁਸਾਰ ਖੇਤਰੀ ਸਿਹਤ ਸੰਭਾਲ ਵਿਭਾਗ ਨੇ ਪੁਸ਼ਟੀ ਕੀਤੀ ਕਿ ਮੈਡੀਕਲ ਟੀਮਾਂ ਦੇ ਪਹੁੰਚਣ ਤੋਂ ਪਹਿਲਾਂ ਦੋ ਲੋਕਾਂ, ਇੱਕ ਆਦਮੀ ਅਤੇ ਇੱਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ ਜਹਾਜ਼ 'ਚ ਕਿੰਨੇ ਲੋਕ ਸਵਾਰ ਸਨ, ਇਸ ਦੀ ਪੁਸ਼ਟੀ ਹਾਲੇ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ- ਵੱਡੀ ਕਾਰਵਾਈ ; ਤਹਿਸੀਲਦਾਰ ਹੋਇਆ ਸਸਪੈਂਡ ! ਕਾਰਨ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e