ਵੱਡੀ ਖ਼ਬਰ ; ਇਕ ਹੋਰ ਜਹਾਜ਼ ਹੋ ਗਿਆ ਕ੍ਰੈਸ਼ ! ਡਿੱਗਦਿਆਂ ਹੀ ਲੱਗ ਗਈ ਅੱਗ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ
Saturday, Oct 11, 2025 - 11:07 AM (IST)

ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਮਹੀਨਿਆਂ ਤੋਂ ਜਹਾਜ਼ ਹਾਦਸਿਆਂ ਦੀ ਗਿਣਤੀ 'ਚ ਕਾਫ਼ੀ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸੇ ਦੌਰਾਨ ਆਸਟ੍ਰੇਲੀਆ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਦੱਖਣ-ਪੂਰਬੀ ਖੇਤਰ ਦੇ ਵੋਲੋਂਗੋਂਗ ਦੇ ਦੱਖਣ ਵਿੱਚ ਸ਼ਨੀਵਾਰ ਸਵੇਰੇ ਇੱਕ ਛੋਟਾ ਜਹਾਜ਼ ਕ੍ਰੈਸ਼ ਹੋ ਗਿਆ ਤੇ ਅੱਗ ਲੱਗਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਆਸਟ੍ਰੇਲੀਆਈ ਸੂਬਾ ਨਿਊ ਸਾਊਥ ਵੇਲਜ਼ (NSW) ਦੀ ਪੁਲਸ ਨੇ ਜਾਣਕਾਰੀ ਦਿੰਦਿਆਂ ਇਕ ਬਿਆਨ ਵਿੱਚ ਕਿਹਾ ਕਿ ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਸ਼ੈੱਲਹਾਰਬਰ ਹਵਾਈ ਅੱਡੇ 'ਤੇ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 'ਚ ਹਾਦਸੇ ਸਮੇਂ 3 ਲੋਕ ਸਵਾਰ ਸਨ।
ਜ਼ਮੀਨ ਨਾਲ ਟਕਰਾਉਂਦਿਆਂ ਹੀ ਜਹਾਜ਼ ਨੂੰ ਅੱਗ ਲੱਗ ਗਈ, ਪਰ NSW ਦੇ ਅੱਗ ਬੁਝਾਊ ਅਤੇ ਬਚਾਅ ਕਰਮਚਾਰੀਆਂ ਨੇ ਜਲਦੀ ਹੀ ਅੱਗ 'ਤੇ ਕਾਬੂ ਪਾ ਲਿਆ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ। ਬਿਆਨ ਵਿੱਚ ਕਿਹਾ ਗਿਆ ਹੈ ਕਿ ਆਸਟ੍ਰੇਲੀਆਈ ਟ੍ਰਾਂਸਪੋਰਟ ਸੇਫਟੀ ਬਿਊਰੋ ਨੂੰ ਹਾਦਸੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
🚨🇦🇺THREE DEAD IN LIGHT PLANE CRASH SOUTH OF SYDNEY
— Info Room (@InfoR00M) October 11, 2025
A light aircraft crashed shortly after takeoff at Shellharbour Airport, New South Wales, killing all three people on board.
🔹The plane burst into flames upon impact before being extinguished by Fire and Rescue NSW.… pic.twitter.com/7QLPwvONJW
ਇਹ ਵੀ ਪੜ੍ਹੋ- ਸਕੂਲ 'ਚ ਅੱਤਵਾਦੀ ! ਪੁਲਸ ਨੇ ਪਾ ਲਿਆ ਘੇਰਾ, 6 ਨੂੰ ਕੀਤਾ ਢੇਰ, 3 ਜਵਾਨ ਵੀ ਹੋਏ ਸ਼ਹੀਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e